DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹਾਦਸੇ ’ਚ ਨੌਜਵਾਨ ਦੀ ਮੌਤ

ਇਥੇ ਵੀਰਵਾਰ ਦੇਰ ਰਾਤ ਰਾਏਕੋਟ ਤੋਂ ਜਗਰਾਉਂ ਰਾਜ ਮਾਰਗ ਉਪਰ ਵੇਰਕਾ ਡੇਅਰੀ ਦੇ ਨੇੜੇ ਮੋਟਰਸਾਈਕਲ ਸਵਾਰ 32 ਸਾਲਾ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ (32) ਪੁੱਤਰ ਅਵਤਾਰ ਸਿੰਘ ਵਾਸੀ ਝੋਰੜਾਂ ਵਜੋਂ ਹੋਈ...

  • fb
  • twitter
  • whatsapp
  • whatsapp
Advertisement

ਇਥੇ ਵੀਰਵਾਰ ਦੇਰ ਰਾਤ ਰਾਏਕੋਟ ਤੋਂ ਜਗਰਾਉਂ ਰਾਜ ਮਾਰਗ ਉਪਰ ਵੇਰਕਾ ਡੇਅਰੀ ਦੇ ਨੇੜੇ ਮੋਟਰਸਾਈਕਲ ਸਵਾਰ 32 ਸਾਲਾ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ (32) ਪੁੱਤਰ ਅਵਤਾਰ ਸਿੰਘ ਵਾਸੀ ਝੋਰੜਾਂ ਵਜੋਂ ਹੋਈ ਹੈ। ਜਾਂਚ ਅਫ਼ਸਰ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਦੱਸਿਆ ਕਿ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਗੱਡੀ ਚਾਲਕ ਵੱਲੋਂ ਪਿੱਛੇ ਤੋਂ ਟੱਕਰ ਮਾਰੀ ਗਈ ਜਾਪਦੀ ਹੈ। ਮ੍ਰਿਤਕ ਨੌਜਵਾਨ ਦੋ ਕੁ ਮਹੀਨੇ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਸੀ ਅਤੇ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਰਾਏਕੋਟ ਤੋਂ ਆਪਣੇ ਘਰ ਵਾਪਸ ਜਾ ਰਿਹਾ ਸੀ।

ਜਾਂਚ ਅਫ਼ਸਰ ਗੁਰਪ੍ਰੀਤ ਸਿੰਘ ਅਨੁਸਾਰ ਮ੍ਰਿਤਕ ਨੌਜਵਾਨ ਦੇ ਪਿਤਾ ਅਵਤਾਰ ਸਿੰਘ ਦੇ ਬਿਆਨਾਂ ’ਤੇ ਅਣਪਛਾਏ ਡਰਾਈਵਰ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟ ਮਾਰਟਮ ਕਰਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Advertisement

 

Advertisement

Advertisement
×