ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਸ਼ਾ ਛੁਡਾਊ ਕੇਂਦਰ ਵਿੱਚ ਨੌਜਵਾਨ ਦੀ ਮੌਤ

22 ਜੂਨ ਨੂੰ ਕਰਵਾਇਆ ਸੀ ਦਾਖਲ; ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਸੰਚਾਲਕ ਗ੍ਰਿਫ਼ਤਾਰ
Advertisement

ਸੰਤੋਖ ਗਿੱਲ

ਗੁਰੂਸਰ ਸੁਧਾਰ, 1 ਜੁਲਾਈ

Advertisement

ਥਾਣਾ ਜੋਧਾਂ ਅਧੀਨ ਪੈਂਦੇ ਮਿਨੀ ਛਪਾਰ ਦੇ ਨਸ਼ਾ ਮੁਕਤੀ ਕੇਂਦਰ ਵਿੱਚ ਨਸ਼ਾ ਛੱਡਣ ਲਈ ਦਾਖ਼ਲ ਕਰਵਾਏ ਨੌਜਵਾਨ ਦੀ ਮੌਤ ਹੋ ਗਈ ਹੈ। ਨਸ਼ਾ ਮੁਕਤੀ ਕੇਂਦਰ ਦੇ ਸੰਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਜਨਕਪੁਰੀ ਮੁਹੱਲਾ ਨਿਵਾਸੀ ਰਾਜੀਵ ਚੋਪੜਾ ਦੇ ਪੁੱਤਰ ਪ੍ਰਥਮ ਚੋਪੜਾ (25) ਦੀ ਸੋਮਵਾਰ ਬਾਅਦ ਦੁਪਹਿਰ ਭੇਦਭਰੀ ਹਾਲਾਤ ਵਿੱਚ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਰਾਜੀਵ ਚੋਪੜਾ ਦੇ ਬਿਆਨਾਂ ਉਪਰ ਥਾਣਾ ਜੋਧਾਂ ਦੀ ਪੁਲੀਸ ਨੇ ਬਾਬਾ ਦੀਪ ਸਿੰਘ ਨਸ਼ਾ ਛੁਡਾਊ ਕੇਂਦਰ ਮਿਨੀ ਛਪਾਰ ਦੇ ਸੰਚਾਲਕ ਹਰਮਿੰਦਰ ਸਿੰਘ ਵਾਸੀ ਪਿੰਡ ਚਮਿੰਡਾ ਵਿਰੁੱਧ ਬੀ.ਐਨ.ਐੱਸ ਦੀ ਧਾਰਾ 106 ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਰਾਜੀਵ ਚੋਪੜਾ ਨੇ ਆਪਣੇ ਬਿਆਨਾਂ ਵਿੱਚ ਦੋਸ਼ ਲਾਇਆ ਕਿ 22 ਜੂਨ ਨੂੰ ਉਸ ਨੇ ਆਪਣੇ ਪੁੱਤਰ ਨੂੰ ਮਿਨੀ ਛਪਾਰ ਦੇ ਇਸ ਕੇਂਦਰ ਵਿੱਚ ਦਾਖਲ ਕਰਵਾਇਆ ਸੀ। ਸੋਮਵਾਰ ਦੁਪਹਿਰ ਸਮੇਂ ਉਨ੍ਹਾਂ ਨੂੰ ਕੇਂਦਰ ਦੇ ਸੰਚਾਲਕ ਵੱਲੋਂ ਸੂਚਿਤ ਕੀਤਾ ਗਿਆ ਕਿ ਉਨ੍ਹਾਂ ਦਾ ਪੁੱਤਰ ਪੇਟ ਦਰਦ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਪਹੁੰਚਣ ’ਤੇ ਡਾਕਟਰਾਂ ਨੇ ਦੱਸਿਆ ਕਿ ਨੌਜਵਾਨ ਨੂੰ ਮ੍ਰਿਤਕ ਹਾਲਤ ਵਿੱਚ ਹੀ ਹਸਪਤਾਲ ਲਿਆਂਦਾ ਗਿਆ ਸੀ। ਨਸ਼ਾ ਛੁਡਾਊ ਕੇਂਦਰ ਸੀਸੀਟੀਵੀ ਕੈਮਰਿਆਂ ਤੋਂ ਇਸ ਗੱਲ ਪੁਸ਼ਟੀ ਹੋ ਗਈ ਕਿ ਨੌਜਵਾਨ ਕਈ ਘੰਟੇ ਨਸ਼ਾ ਛੁਡਾਊ ਕੇਂਦਰ ਵਿੱਚ ਹੀ ਤੜਫ਼ਦਾ ਰਿਹਾ ਅਤੇ ਉਸ ਦੀ ਮੌਤ ਉੱਥੇ ਹੀ ਹੋ ਗਈ ਸੀ। ਇਸ ਰੌਲ਼ੇ-ਰੱਪੇ ਦੌਰਾਨ ਹਰਮਿੰਦਰ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਦੇਰ ਸ਼ਾਮ ਪੁਲੀਸ ਚੌਕੀ ਛਪਾਰ ਦੇ ਇੰਚਾਰਜ ਸਬ-ਇੰਸਪੈਕਟਰ ਗੁਰਦੀਪ ਸਿੰਘ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰ ਦਿੱਤੀ ਹੈ। ਉਸ ਨੂੰ ਕਾਬੂ ਕਰ ਲਿਆ ਹੈ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Advertisement