DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Youth Festival: ਯੁਵਕ ਮੇਲੇ ਵਿੱਚ ਜੀ ਟੀ ਬੀ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ

ਪੰਜਾਬ ਯੂਨੀਵਰਸਿਟੀ ਦੇ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਵਿੱਚ ਸ਼ਾਨਦਾਰ ਮੱਲਾਂ ਮਾਰਨ ਵਾਲੇ ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮਾਗਮ ਵਿੱਚ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਣਧੀਰ ਸਿੰਘ ਸੇਖੋਂ ਉਚੇਚੇ ਤੌਰ ਉੱਤੇ ਹਾਜ਼ਰ...

  • fb
  • twitter
  • whatsapp
  • whatsapp
featured-img featured-img
ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਸੰਦੀਪ ਕਟਾਰੀਆ ਤੇ ਹੋਰ।
Advertisement

ਪੰਜਾਬ ਯੂਨੀਵਰਸਿਟੀ ਦੇ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਵਿੱਚ ਸ਼ਾਨਦਾਰ ਮੱਲਾਂ ਮਾਰਨ ਵਾਲੇ ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮਾਗਮ ਵਿੱਚ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਣਧੀਰ ਸਿੰਘ ਸੇਖੋਂ ਉਚੇਚੇ ਤੌਰ ਉੱਤੇ ਹਾਜ਼ਰ ਹੋਏ।

ਸਮਾਗਮ ਦੀ ਸ਼ੁਰੂਆਤ ਕਰਦਿਆਂ ਪ੍ਰਿੰਸੀਪਲ ਡਾ. ਸੰਦੀਪ ਕਟਾਰੀਆ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ। ਇਨ੍ਹਾਂ ਵਿਦਿਆਰਥੀਆਂ ਦੀ ਅਗਵਾਈ ਕਰਨ ਵਾਲੇ ਪ੍ਰੋ. ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਕਾਲਜ ਨੇ ਸਟਿਲ ਲਾਈਫ ਪੇਂਟਿੰਗ ਅਤੇ ਮੂਕ ਅਦਾਕਾਰੀ (ਪੰਜਵੀਂ ਵਾਰ) ਵਿੱਚ ਪਹਿਲਾ ਸਥਾਨ ਲਿਆ ਹੈ। ਇਸੇ ਤਰ੍ਹਾਂ ਨਾਲਾ ਬੁਣਨ, ਇੰਨੂੰ ਬਣਾਉਣ, ਸਕਿਟ, ਸਕਿਟ ਤੇ ਡਰਾਮੇ (ਵਿਅਕਤੀਗਤ) ਅਤੇ ਪੱਖੀ ਬਣਾਉਣ ਵਿੱਚੋਂ ਦੂਜਾ ਸਥਾਨ ਮਿਲਿਆ ਹੈ। ਜਦਕਿ ਵਿਰਾਸਤੀ ਪ੍ਰਸ਼ਨਾਵਲੀ, ਲੋਕ ਸਾਜ਼ ਸਾਰੰਗੀ, ਵਾਰ ਗਾਇਨ (ਵਿਅਕਤੀਗਤ), ਫੁਲਕਾਰੀ ਅਤੇ ਵਾਦ-ਵਿਵਾਦ ਮੁਕਾਬਲਿਆਂ ਵਿੱਚ ਬੱਚਿਆਂ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅੰਤਰ ਜ਼ੋਨਲ ਮੁਕਾਬਲਿਆਂ ਲਈ ਅੱਠ ਵੱਖ-ਵੱਖ ਗਤੀਵਿਧੀਆਂ ਵਾਸਤੇ ਕਾਲਜ ਦੀ ਚੋਣ ਹੋਈ ਹੈ। ਅੰਤ ’ਚ ਰਣਧੀਰ ਸਿੰਘ ਸੇਖੋਂ ਤੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਆ।

Advertisement

Advertisement
Advertisement
×