Youth Festival: ਗਿੱਧੇ ਵਿੱਚ ਖਾਲਸਾ ਕਾਲਜ ਦੂਜੇ ਸਥਾਨ ’ਤੇ
ਗੁਰੂ ਹਰਗੋਬਿੰਦ ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੇ 67ਵੇਂ ਖੇਤਰੀ ਯੁਵਕ ਅਤੇ ਵਿਰਾਸਤੀ ਮੇਲੇ ਦੇ ਗਿੱਧਾ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਤਰ੍ਹਾਂ ਗੋਬਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿੱਚ ਹੋਏ ਮੋਗਾ-ਫ਼ਿਰੋਜ਼ਪੁਰ ਜ਼ੋਨ ਦੇ ਇਸ ਮੇਲੇ ਵਿੱਚ ਸ਼ਾਨਦਾਰ...
Advertisement
ਗੁਰੂ ਹਰਗੋਬਿੰਦ ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੇ 67ਵੇਂ ਖੇਤਰੀ ਯੁਵਕ ਅਤੇ ਵਿਰਾਸਤੀ ਮੇਲੇ ਦੇ ਗਿੱਧਾ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਤਰ੍ਹਾਂ ਗੋਬਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿੱਚ ਹੋਏ ਮੋਗਾ-ਫ਼ਿਰੋਜ਼ਪੁਰ ਜ਼ੋਨ ਦੇ ਇਸ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਟੀਮ ਨੇ ਮਾਹਿਲਪੁਰ ਵਿੱਚ ਹੋਣ ਵਾਲੇ ਅੰਤਰ ਜ਼ੋਨਲ ਮੁਕਾਬਲਿਆਂ ਲਈ ਵੀ ਥਾਂ ਪੱਕੀ ਕਰ ਲਈ ਹੈ। ਗਿੱਧਾ ਟੀਮ ਵਿੱਚ ਸ਼ਾਮਲ ਕੋਮਲਪ੍ਰੀਤ ਕੌਰ, ਅਨਮੋਲਪ੍ਰੀਤ ਕੌਰ, ਹਰਸ਼ਵੀਰ ਗਰੇਵਾਲ, ਪਰਵੀਨ ਕੌਰ, ਅਨਮੋਲਦੀਪ ਕੌਰ, ਪ੍ਰਨੀਤ ਕੌਰ, ਸਰਬਜੀਤ ਕੌਰ, ਨਵਜੋਤ ਕੌਰ, ਸੁਖਮਨਦੀਪ ਕੌਰ, ਹਰਨੂਰ ਕੌਰ ਅਤੇ ਹਰਲੀਨ ਕੌਰ ਨੇ ਸ਼ਾਨਦਾਰ ਪੇਸ਼ਕਾਰੀ ਕੀਤੀ ਅਤੇ ਬੀ ਕੌਮ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਵਿਅਕਤੀਗਤ ਇਨਾਮ ਜਿੱਤਿਆ। ਕਾਲਜ ਪ੍ਰਬੰਧਕੀ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਗਿੱਲ, ਸਕੱਤਰ ਡਾ. ਐੱਸ ਐੱਸ ਥਿੰਦ ਅਤੇ ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸਾਹਿਲ ਨੇ ਜੇਤੂ ਟੀਮ ਦਾ ਸਵਾਗਤ ਕੀਤਾ।
Advertisement
Advertisement
×

