ਪੱਤਰ ਪ੍ਰੇਰਕ
ਸਮਰਾਲਾ, 15 ਸਤੰਬਰ
ਲੁਧਿਆਣਾ ਰੋਡ ’ਤੇ ਹੋਏ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ 28 ਸਾਲਾ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਥਾਨਕ ਮਾਛੀਵਾੜਾ ਰੋਡ ਨਿਵਾਸੀ ਇਹ ਨੌਜਵਾਨ ਆਪਣੇ ਮੋਟਰਸਾਈਕਲ ’ਤੇ ਕਿਸੇ ਕੰਮ ਲੁਧਿਆਣਾ ਵੱਲ ਜਾ ਰਿਹਾ ਸੀ। ਇਸੇ ਦੌਰਾਨ ਇਕ ਪ੍ਰਾਈਵੇਟ ਬੱਸ ਨੇ ਉਸ ਨੂੰ ਓਵਰਟੇਕ ਕਰਦਿਆਂ ਟੱਕਰ ਮਾਰ ਦਿੱਤੀ। ਹਾਦਸੇ ’ਚ ਜ਼ਖ਼ਮੀ ਨੌਜਵਾਨ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਲਿਆਂਦਾ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਕਮਲਦੀਪ ਸਿੰਘ (28) ਪੁੱਤਰ ਹਰਚੰਦ ਸਿੰਘ ਨਿਵਾਸੀ ਗੋਬਿੰਦ ਨਗਰ ਮਾਛੀਵਾੜਾ ਰੋਡ ਸਮਰਾਲਾ ਵਜੋਂ ਹੋਈ ਹੈ। ਪੁਲੀਸ ਨੇ ਪ੍ਰਾਈਵੇਟ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।