ਸੜਕ ਹਾਦਸਿਆਂ ਵਿੱਚ ਨੌਜਵਾਨ ਹਲਾਕ; ਔਰਤ ਸਮੇਤ ਦੋ ਜ਼ਖ਼ਮੀ

ਸੜਕ ਹਾਦਸਿਆਂ ਵਿੱਚ ਨੌਜਵਾਨ ਹਲਾਕ; ਔਰਤ ਸਮੇਤ ਦੋ ਜ਼ਖ਼ਮੀ

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 22 ਅਕਤੂਬਰ

ਵੱਖ ਵੱਖ ਇਲਾਕਿਆਂ ਵਿੱਚ ਹੋਏ ਸੜਕ ਹਾਦਸਿਆਂ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਇਕ ਔਰਤ ਸਮੇਤ ਦੋ ਜਣੇ ਸਖ਼ਤ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਇਲਾਲ ਲਈ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ। ਥਾਣਾ ਡੇਹਲੋਂ ਦੀ ਪੁਲੀਸ ਨੂੰ ਕੋਟ ਮੰਗਲ ਸਿੰਘ ਵਾਸੀ ਪਰਮਿੰਦਰ ਸਿੰਘ ਨੇ ਦੱਸਿਆ ਹੈ ਸ਼ਾਮ ਸਮੇਂ ਉਸ ਦਾ ਭਰਾ ਬਲਜਿੰਦਰ ਸਿੰਘ ਆਪਣੇ ਕਿਸੇ ਕੰਮ ਲਈ ਮੋਟਰਸਾਈਕਲ ’ਤੇ ਪਿੰਡ ਗਿੱਲ ਵੱਲ ਜਾ ਰਿਹਾ ਸੀ। ਜਦੋਂ ਉਹ ਗਿੱਲ ਨਹਿਰ ਦੇ ਪੁਲ ਤੋਂ ਪਿੰਡ ਗਿੱਲ ਵੱਲ ਜਾਣ ਲੱਗਿਆਂ ਤਾਂ ਇੱਥ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸਦੀ ਮੌਕੇ ’ਤੇ ਮੌਤ ਹੋ ਗਈ। ਡਰਾਈਵਰ ਫ਼ਰਾਰ ਹੋ ਗਿਆ। ਜਾਂਚ ਅਧਿਕਾਰੀ ਹਰਦੀਪ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਨੇ ਟਰੱਕ ਨੰਬਰ ਪੀਬੀ 13 ਆਰ 9800 ਦੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

ਇਸੇ ਤਰ੍ਹਾਂ ਥਾਣਾ ਬਸਤੀ ਜੋਧੇਵਾਲ ਦੀ ਪੁਲੀਸ ਨੂੰ ਸਰਤਾਜ ਨਗਰ ਨੂਰਵਾਲਾ ਰੋਡ ਵਾਸੀ ਪਿਆਰਾ ਸਿੰਘ ਨੇ ਦੱਸਿਆ ਹੈ ਕਿ ਉਹ ਆਪਣੀ ਪਤਨੀ ਦਵਿੰਦਰ ਕੌਰ ਨਾਲ ਸਵੇਰ ਪੈਦਲ ਲਾਜਪਤ ਨਗਰ ਨੂਰਵਾਲਾ ਰੋਡ ਵੱਲ ਜਾ ਰਿਹਾ ਸੀ ਤਾਂ ਇਕ ਤੇਜ਼ ਰਫਤਾਰ ਮੋਟਰਸਾਈਕਲ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਵਿੱਚ ਉਸ ਦੀ ਪਤਨੀ ਦਵਿੰਦਰ ਕੌਰ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਇਲਾਜ ਲਈ ਇੱਥੋਂ ਦੇ ਇੱਕ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਪੁਲੀਸ ਨੇ ਮੋਟਰਸਾਈਕਲ ਚਾਲਕ ਬਰਕਤ ਅਲੀ ਵਾਸੀ ਪਿੰਡ ਸੈਫਾਬਾਦ (ਜਲੰਧਰ) ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਤੀਜੇ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲੀਸ ਨੂੰ ਨਿਊ ਜਨਤਾ ਕਲੋਨੀ ਵਾਸੀ ਸਿਮਰਨਜੀਤ ਸਿੰਘ ਨੇ ਦੱਸਿਆ ਹੈ ਉਹ ਕੰਮ ਦੇ ਸਬੰਧ ਵਿੱਚ ਮੋਟਰ ਸਾਈਕਲ ’ਤੇ ਸੁਖਮਨੀ ਐਨਕਲੇਵ ਬਾੜੇਵਾਲ ਪਿੰਡ ਜਾ ਰਿਹਾ ਸੀ ਤਾਂ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਉਹ ਜ਼ਖਮੀ ਹੋ ਗਿਆ। ਪੁਲੀਸ ਨੇ ਹੌਂਡਾ ਕਾਰ ਨੰਬਰ ਪੀਬੀ 10 ਐਕਸ 8020 ਦੇ ਡਰਾਈਵਰ ਰਵਿੰਦਰ ਕੁਮਾਰ ਵਾਸੀ ਪਿੰਡ ਪਮਾਲ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All