DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਨੌਜਵਾਨ ਸਮਾਜਿਕ ਅਸਮਾਨਤਾ ਦੇ ਖ਼ਾਤਮੇ ਲਈ ਅੱਗੇ ਆਉਣ: ਸਿਸੋਦੀਆ

ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਬਾਰੇ ਸੈਮੀਨਾਰ

  • fb
  • twitter
  • whatsapp
  • whatsapp
featured-img featured-img
ਵਿਚਾਰ ਸਾਂਝੇ ਕਰਦੇ ਹੋਏ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ।
Advertisement

ਨਜ਼ਦੀਕੀ ਸੀ ਟੀ ਯੂਨੀਵਰਸਿਟੀ ਵਿੱਚ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਸ੍ਰੀ ਸਿਸੋਦੀਆ ਨੇ ਨੌਜਵਾਨਾਂ ਨੂੰ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਦੀ ਪਾਲਣਾ ਕਰ ਕੇ ਸਮਾਜ ਵਿੱਚੋਂ ਸਮਾਜਿਕ ਅਤੇ ਆਰਥਿਕ ਅਸਮਾਨਤਾਵਾਂ ਨੂੰ ਖ਼ਤਮ ਕਰਨ ਲਈ ਅਗਵਾਈ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਆਰਥਿਕਤਾ ਸਮੇਤ ਕਈ ਖੇਤਰਾਂ ਵਿੱਚ ਵਿਤਕਰਾ ਅਤੇ ਅਸਮਾਨਤਾ ਹਾਲੇ ਤਕ ਵੀ ਜਾਰੀ ਹੈ। ਆਰਥਿਕ ਅਸਮਾਨਤਾ ਨੂੰ ਉਜਾਗਰ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਰਤ ਦੀ ਆਬਾਦੀ 140 ਕਰੋੜ ਹੈ ਅਤੇ ਦੇਸ਼ ਦੀ ਕਰੀਬ ਚਾਲੀ ਫ਼ੀਸਦੀ ਦੌਲਤ ਸਿਰਫ 1.5 ਕਰੋੜ ਲੋਕਾਂ ਦੇ ਹੱਥਾਂ ਵਿੱਚ ਕੇਂਦਰਿਤ ਹੈ, ਜਦੋਂ ਕਿ ਅੱਧੀ ਆਬਾਦੀ ਦੇਸ਼ ਦੀ ਜਾਇਦਾਦ ਦਾ ਸਿਰਫ਼ ਛੇ ਫ਼ੀਸਦੀ ਦੀ ਮਾਲਕ ਹੈ।

Advertisement

ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਉਨ੍ਹਾਂ ਸਿੱਖਿਆ ਖੇਤਰ ਵਿੱਚ ਵਿਆਪਕ ਸੁਧਾਰਾਂ ’ਤੇ ਜ਼ੋਰ ਦਿੱਤਾ। ਸ੍ਰੀ ਸਿਸੋਦੀਆ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਰਵਿਦਾਸ ਵੱਲੋਂ ਕਲਪਨਾ ਕੀਤੇ ਗਏ ਹਰ ਤਰ੍ਹਾਂ ਦੇ ਵਿਤਕਰੇ ਤੋਂ ਮੁਕਤ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਗੁਰੂ ਸਾਹਿਬ ਦੇ ਸੰਦੇਸ਼ ਅਤੇ ਦਰਸ਼ਨ ਦਾ ਪ੍ਰਚਾਰ ਕਰਨ ਲਈ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਅਜਿਹੇ ਸਮਾਗਮ ਕਰਵਾ ਰਹੀ ਹੈ। ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਪੰਜਾਬ ਦੇ ਸਲਾਹਕਾਰ ਦੀਪਕ ਬਾਲੀ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਦੱਸਿਆ ਕਿ ਇਹ ਸਮਾਗਮ ਨੌਜਵਾਨਾਂ ਨੂੰ ਗੁਰੂ ਰਵਿਦਾਸ ਦੇ ਜੀਵਨ, ਸਿੱਖਿਆਵਾਂ ਅਤੇ ਦਰਸ਼ਨ ਨਾਲ ਜੋੜਨ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ। ਖੁਰਾਲਗੜ੍ਹ ਸਾਹਿਬ ਤੋਂ ਸੰਤ ਕੇਵਲ ਸਿੰਘ ਵੀ ਇਸ ਮੌਕੇ ਮੌਜੂਦ ਸਨ ਅਤੇ ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਸੀਟੀ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ, ਡਾ. ਮਨਬੀਰ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਐਸਡੀਐਮ ਲੁਧਿਆਣਾ ਪੱਛਮੀ ਕੁਲਦੀਪ ਬਾਵਾ ਆਦਿ ਵੀ ਇਸ ਮੌਕੇ ਮੌਜੂਦ ਸਨ।

Advertisement

Advertisement
×