ਨੌਜਵਾਨਾਂ ਵੱਲੋਂ ਓਟੀ ਸੈਂਟਰ ਦੇ ਬਾਹਰ ਨਾਅਰੇਬਾਜ਼ੀ

ਨੌਜਵਾਨਾਂ ਵੱਲੋਂ ਓਟੀ ਸੈਂਟਰ ਦੇ ਬਾਹਰ ਨਾਅਰੇਬਾਜ਼ੀ

ਸਿਵਲ ਹਸਪਤਾਲ ਦੇ ਓਟੀ ਸੈਂਟਰ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਮਰੀਜ਼।

ਜੋਗਿੰਦਰ ਸਿੰਘ ਓਬਰਾਏ
ਖੰਨਾ, 15 ਜੁਲਾਈ 

ਇਥੋਂ ਦੇ ਸਿਵਲ ਹਸਪਤਾਲ ਸਥਿਤ ਓਟੀ ਸੈਂਟਰ ਵਿਚ ਹਰ ਰੋਜ਼ ਨਸ਼ਾ ਛੱਡਣ ਦੀ ਦਵਾਈ ਲੈਣ ਆਉਂਦੇ ਵਿਅਕਤੀਆਂ ਨੇ ਸਿਵਲ ਹਸਪਤਾਲ ਦੇ ਨਾਕਸ ਪ੍ਰਬੰਧਾਂ ਅਤੇ ਨਸ਼ਾ ਛੱਡਣ ਦੀ ਦਵਾਈ ਸਮੇਂ ਸਿਰ ਨਾ ਮਿਲਣ ਕਾਰਨ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਨੌਜਵਾਨਾਂ ਨੇ ਦੱਸਿਆ ਕਿ ਨਸ਼ਾ ਛੱਡਣ ਵਾਲੀ ਦਵਾਈ ਲੈਣ ਲਈ ਉਨ੍ਹਾਂ ਨੂੰ ਹਰ ਰੋਜ਼ ਹਸਪਤਾਲ ਆਉਣਾ ਪੈਂਦਾ ਹੈ। ਕਰੋਨਾ ਦੇ ਚੱਲਦਿਆਂ ਇਕ ਪਾਸੇ ਤਾਂ ਸਰਕਾਰ ਸਮਾਜਿਕ ਦੂਰੀ ਬਣਾਊਣ ਲਈ ਕਹਿੰਦੀ ਹੈ, ਦੂਜੇ ਪਾਸੇ ਓਟੀ ਸੈਂਟਰ ਵਿਚ ਲੱਗਦੀਆਂ ਲੰਬੀਆਂ ਕਤਾਰਾਂ ਰੋਜ਼ਾਨਾ ਲਗਦੀਆਂ ਹਨ। ਊਨ੍ਹਾਂ ਕਿਹਾ ਕਿ ਜੇ ਕੋਈ ਇਕ ਦਿਨ ਮਜ਼ਬੂਰੀਵੱਸ ਨਹੀਂ ਆਉਂਦਾ ਤਾਂ ਉਨ੍ਹਾਂ ਨੂੰ ਅਗਲੇ ਦਿਨ ਪ੍ਰੇਸ਼ਾਨ ਕੀਤਾ ਜਾਂਦਾ ਹੈ। ਊਨ੍ਹਾਂ ਕਿਹਾ ਕਿ ਹਸਪਤਾਲ ਤੋਂ ਬਾਹਰ ਨਸ਼ਾ ਛੱਡਣ ਵਾਲੀ ਦਵਾਈ ਬਹੁਤ ਮਹਿੰਗੀ ਮਿਲਦੀ ਹੈ। ਹਸਪਤਾਲ ਪ੍ਰਸ਼ਾਸਨ ਵੱਲੋਂ ਸੈਂਟਰ ਦੇ ਬਾਹਰ ਧੁੱਪ ਤੋਂ ਬਚਣ ਲਈ ਕੋਈ ਪ੍ਰਬੰਧ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਇਕ ਹਫ਼ਤੇ ਦੀ ਇੱਕਠੀ ਦਵਾਈ ਦਿੱਤੀ ਜਾਵੇ। ਸੀਨੀਅਰ ਮੈਡੀਕਲ ਅਫ਼ਸਰ ਡਾ. ਰਜਿੰਦਰ ਗੁਲਾਟੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੈਂਟਰ ਲਈ ਜਿੰਨੀ ਦਵਾਈ ਆਉਂਦੀ ਹੈ, ਨਾਲ ਦੀ ਨਾਲ ਹਰ ਰੋਜ਼ ਆਉਂਦੇ ਮਰੀਜ਼ਾਂ ਨੂੰ ਦੇ ਦਿੱਤੀ ਜਾਂਦੀ ਹੈ। ਮਰੀਜ਼ਾਂ ਨੂੰ ਜੋ ਪ੍ਰੇਸ਼ਾਨੀਆਂ ਆ ਰਹੀਆਂ ਹਨ, ਇਸ ਸਬੰਧੀ ਉਹ ਉੱਚ ਅਧਿਕਾਰੀਆਂ ਨੂੰ ਜਾਣੂੰ ਕਰਵਾਉਣਗੇ।    

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All