ਨਿੱਜੀ ਪੱਤਰ ਪ੍ਰੇਰਕ
ਖੰਨਾ, 29 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ 30 ਸਤੰਬਰ ਤੋਂ 3 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਡਾ. ਕੁਲਦੀਪ ਕੌਰ ਧਾਲੀਵਾਲ ਨੇ ਦੱਸਿਆ ਕਿ ਇਸ ਦੌਰਾਨ 67 ਆਈਟਮਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਯੂਨੀਵਰਸਿਟੀ ਦੇ ਯੂਥ ਵੈੱਲਫੇਅਰ ਡਿਪਾਰਟਮੈਂਟ ਦੇ ਡਾਇਰੈਕਟਰ ਡਾ. ਰੋਹਿਤ ਕੁਮਾਰ ਸ਼ਰਮਾ ਅਨੁਸਾਰ ਯੁਵਕ ਮੇਲੇ ਦਾ ਥੀਮ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਹੈ। ਉਦਘਾਟਨੀ ਸਮਾਗਮ ਵਿੱਚ ਬਲਵਿੰਦਰ ਸਿੰਘ ਭੂੰਦੜ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਹੋਰ ਸ਼ਖ਼ਸੀਅਤਾਂ ਵੀ ਹਾਜ਼ਰੀ ਲਵਾਉਣਗੀਆਂ।