ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ਦੀ ਕ੍ਰਿਕਟ ਟੀਮ ਨੂੰ ਸਿਲਵਰ ਮੈਡਲ
ਇਥੇ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਦੀ ਅੰਡਰ-19 ਕ੍ਰਿਕਟ ਟੀਮ ਨੇ ਜ਼ੋਨ ਪੱਧਰੀ ਖੇਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗ਼ਮਾ ਹਾਸਲ ਕੀਤਾ ਹੈ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਜੇਤੂ ਟੀਮ ਵਿੱਚ ਅੰਮ੍ਰਿਤਵੀਰ ਸਿੰਘ, ਕਰਨਜੋਤ ਸਿੰਘ, ਲਖਵੀਰ ਸਿੰਘ, ਗੁਰਿੰਦਰ ਸਿੰਘ, ਹਰਸਹਿਜ ਸਿੰਘ, ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ, ਏਕਮ ਰਾਏ, ਭਵਜੋਤ ਸਿੰਘ, ਯੁਵਰਾਜ ਸਿੰਘ, ਸਮੀਰ ਸਿੰਘ ਯਾਦਵ, ਕਰਨਵੀਰ ਸਿੰਘ, ਆਕਾਸ਼ਦੀਪ ਸਿੰਘ ਅਤੇ ਸਪਨਦੀਪ ਸਿੰਘ ਸ਼ਾਮਲ ਸਨ। ਹਰ ਖਿਡਾਰੀ ਨੇ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਟੀਮ ਦੇ ਬੱਲੇਬਾਜ਼ਾਂ ਤੇ ਗੇਂਦਬਾਜ਼ਾਂ ਨੇ ਵਿਰੋਧੀ ਟੀਮਾਂ ਦਾ ਡਟ ਕੇ ਮੁਕਾਬਲਾ ਕੀਤਾ। ਪ੍ਰਿੰਸੀਪਲ ਕਾਹਲੋਂ ਨੇ ਟੀਮ ਦੇ ਕੋਚ ਰਮਨਦੀਪ ਸਿੰਘ ਤੇ ਡੀਪੀਈ ਗੁਰਵਿੰਦਰ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਖੇਡ ਪ੍ਰਾਪਤੀਆਂ ਵਿਦਿਆਰਥੀਆਂ ’ਚ ਆਤਮ-ਵਿਸ਼ਵਾਸ ਵਧਾਉਂਦੀਆਂ ਹਨ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਵੀ ਪੂਰੀ ਟੀਮ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ।