ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵੱਲੋਂ ਇਸ ਵਾਰ ਅਧਿਆਪਕ ਦਿਵਸ ਵਿਲੱਖਣ ਢੰਗ ਨਾਲ ਮਨਾਇਆ ਗਿਆ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਅਤੇ ਸਮੂਹ ਸਟਾਫ ਮੈਂਬਰਾ ਦੇ ਸਹਿਯੋਗ ਨਾਲ ਟੀਚਰਜ਼ ਡੇਅ ਸਮਾਰੋਹ ਉੱਤੇ ਹੋਣ ਵਾਲੇ ਖਰਚ ਨੂੰ ਹੜ ਪੀੜਤਾਂ ਦੀ ਸਹਾਇਤਾ ਲਈ ਸਮਰਪਿਤ ਕੀਤਾ ਗਿਆ। ਸ੍ਰੀ ਕਾਹਲੋਂ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਸਿਰਫ਼ ਵਿਦਿਆ ਪ੍ਰਦਾਨ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਵਿੱਚ ਮਨੁੱਖਤਾ, ਸਮਾਜਿਕ ਜ਼ਿੰਮੇਵਾਰੀ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਨੀ ਵੀ ਹੈ।
ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਕਿਹਾ ਕਿ ਸਕੂਲ ਹਮੇਸ਼ਾਂ ਹੀ ਸਿੱਖਿਆ ਦੇ ਨਾਲ-ਨਾਲ ਸਮਾਜ ਸੇਵਾ ਦੇ ਕੰਮਾਂ ਵਿਚ ਅਗੇ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਅਤੇ ਸਟਾਫ ਦੀ ਇਹ ਸੋਚ ਕਿ ਅਧਿਆਪਕ ਦਿਵਸ ਨੂੰ ਸਮਾਜ ਸੇਵਾ ਨਾਲ ਜੋੜਿਆ ਜਾਵੇ, ਇਕ ਪ੍ਰੇਰਣਾਦਾਇਕ ਪੈਗਾਮ ਹੈ। ਇਸ ਨਾਲ ਨਾ ਸਿਰਫ਼ ਪੀੜਤ ਪਰਿਵਾਰਾਂ ਦੀ ਸਹਾਇਤਾ ਹੋਵੇਗੀ, ਸਗੋਂ ਵਿਦਿਆਰਥੀਆਂ ਨੂੰ ਵੀ ਸਮਾਜਕ ਜ਼ਿੰਮੇਵਾਰੀ ਦੀ ਅਸਲ ਸਮਝ ਆਵੇਗੀ।