ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ੋਰਾਵਰ ਸਿੰਘ ਸਕੂਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ੀ ਭੇਟ

ਟੀਚਰਜ਼ ਡੇਅ ਮੌਕੇ ਹੋਣ ਵਾਲਾ ਖਰਚ ਹਡ਼੍ਹ ਪੀਡ਼ਤਾਂ ’ਤੇ ਲਾਇਆ
ਅਧਿਆਪਕ ਦਿਵਸ ਮੌਕੇ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਤੇ ਸਕੂਲ ਸਟਾਫ।
Advertisement

ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵੱਲੋਂ ਇਸ ਵਾਰ ਅਧਿਆਪਕ ਦਿਵਸ ਵਿਲੱਖਣ ਢੰਗ ਨਾਲ ਮਨਾਇਆ ਗਿਆ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਅਤੇ ਸਮੂਹ ਸਟਾਫ ਮੈਂਬਰਾ ਦੇ ਸਹਿਯੋਗ ਨਾਲ ਟੀਚਰਜ਼ ਡੇਅ ਸਮਾਰੋਹ ਉੱਤੇ ਹੋਣ ਵਾਲੇ ਖਰਚ ਨੂੰ ਹੜ ਪੀੜਤਾਂ ਦੀ ਸਹਾਇਤਾ ਲਈ ਸਮਰਪਿਤ ਕੀਤਾ ਗਿਆ। ਸ੍ਰੀ ਕਾਹਲੋਂ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਸਿਰਫ਼ ਵਿਦਿਆ ਪ੍ਰਦਾਨ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਵਿੱਚ ਮਨੁੱਖਤਾ, ਸਮਾਜਿਕ ਜ਼ਿੰਮੇਵਾਰੀ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਨੀ ਵੀ ਹੈ।

Advertisement

ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਕਿਹਾ ਕਿ ਸਕੂਲ ਹਮੇਸ਼ਾਂ ਹੀ ਸਿੱਖਿਆ ਦੇ ਨਾਲ-ਨਾਲ ਸਮਾਜ ਸੇਵਾ ਦੇ ਕੰਮਾਂ ਵਿਚ ਅਗੇ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਅਤੇ ਸਟਾਫ ਦੀ ਇਹ ਸੋਚ ਕਿ ਅਧਿਆਪਕ ਦਿਵਸ ਨੂੰ ਸਮਾਜ ਸੇਵਾ ਨਾਲ ਜੋੜਿਆ ਜਾਵੇ, ਇਕ ਪ੍ਰੇਰਣਾਦਾਇਕ ਪੈਗਾਮ ਹੈ। ਇਸ ਨਾਲ ਨਾ ਸਿਰਫ਼ ਪੀੜਤ ਪਰਿਵਾਰਾਂ ਦੀ ਸਹਾਇਤਾ ਹੋਵੇਗੀ, ਸਗੋਂ ਵਿਦਿਆਰਥੀਆਂ ਨੂੰ ਵੀ ਸਮਾਜਕ ਜ਼ਿੰਮੇਵਾਰੀ ਦੀ ਅਸਲ ਸਮਝ ਆਵੇਗੀ। 

Advertisement
Show comments