DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ 10 ਗ੍ਰਿਫ਼ਤਾਰ: ਡੀਜੀਪੀ

ਡਿਊਟੀ ’ਚ ਕੁਤਾਹੀ ਵਰਤਣ ਦੇ ਦੋਸ਼ ਹੇਠ ਡੀਐੱਸਪੀ ਤੇ ਐੱਸਐੱਚਓ ਮੁਅੱਤਲ
  • fb
  • twitter
  • whatsapp
  • whatsapp
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 13 ਮਈ

Advertisement

ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪੰਜ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 21 ਵਿਅਕਤੀਆਂ ਦੀ ਮੌਤ ਦੇ ਮਾਮਲੇ ’ਚ ਪੰਜਾਬ ਪੁਲੀਸ ਨੇ ਮੁੱਖ ਮੁਲਜ਼ਮ ਸਮੇਤ 10 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ ਸਥਾਨਕ ਸ਼ਰਾਬ ਵੇਚਣ ਵਾਲੇ ਅਤੇ ਉਦਯੋਗਿਕ ਉਤਪਾਦਾਂ ਵਿੱਚ ਵਰਤੇ ਜਾਣ ਵਾਲੇ ਘਾਤਕ ਰਸਾਇਣ ਮੀਥੇਨੌਲ ਦੇ ਮੁੱਖ ਸਪਲਾਇਰ ਸ਼ਾਮਲ ਹਨ। ਇਹ ਜਾਣਕਾਰੀ ਅੱਜ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਇਸ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਮੁਲਜ਼ਮ ਦੀ ਪਛਾਣ ਸਾਹਿਬ ਸਿੰਘ ਵਜੋਂ ਹੋਈ ਹੈ, ਜਦਕਿ ਮੀਥੇਨੌਲ ਦੇ ਮੁੱਖ ਸਪਲਾਇਰਾਂ ਦੀ ਪਛਾਣ ਲੁਧਿਆਣਾ ਦੇ ਸੁੱਖ ਐਨਕਲੇਵ ’ਚ ਸਾਹਿਲ ਕੈਮੀਕਲਜ਼ ਦੇ ਮਾਲਕ ਪੰਕਜ ਕੁਮਾਰ ਉਰਫ ਸਾਹਿਲ ਅਤੇ ਅਰਵਿੰਦ ਕੁਮਾਰ ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਪੁਲੀਸ ਨੇ ਸ਼ਰਾਬ ਵੇਚਣ ਵਾਲੇ ਸਥਾਨਕ ਵਿਅਕਤੀਆਂ ਪ੍ਰਭਜੀਤ ਸਿੰਘ ਅਤੇ ਕੁਲਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਨਾਲ ਹੋਰ ਸ਼ਰਾਬ ਵੇਚਣ ਵਾਲਿਆਂ ਨਿੰਦਰ ਕੌਰ, ਗੁਰਜੰਟ ਸਿੰਘ, ਅਰੁਣ ਉਰਫ਼ ਕਾਲਾ ਅਤੇ ਸਿਕੰਦਰ ਸਿੰਘ ਉਰਫ਼ ਪੱਪੂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਹਿਬ ਸਿੰਘ ਵੱਲੋਂ ਆਨਲਾਈਨ ਖਰੀਦੇ ਗਏ ਮੀਥੇਨੌਲ ਦੀ ਵਰਤੋਂ ਜ਼ਹਿਰੀਲੀ ਸ਼ਰਾਬ ਬਣਾਉਣ ਲਈ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਡੀਐੱਸਪੀ ਸਬ-ਡਿਵੀਜ਼ਨ ਮਜੀਠਾ ਅਮੋਲਕ ਸਿੰਘ ਅਤੇ ਐੱਸਐੱਚਓ ਥਾਣਾ ਮਜੀਠਾ ਐੱਸਆਈ ਅਵਤਾਰ ਸਿੰਘ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਲਈ ਮੁਅੱਤਲ ਕਰ ਕੇ ਉਨ੍ਹਾਂ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Advertisement
×