ਮੋਗਾ ਦੇ ਪਿੰਡ ਦੌਧਰ ਗਰਬੀ ਵਿੱਚ ਨੌਜਵਾਨ ਦੇ ਸਿਰ ’ਚ ਮਾਰੀ ਗੋਲੀ
ਗੁਰਪ੍ਰੀਤ ਸਿੰਘ ਦੌਧਰ ਅਜੀਤਵਾਲ, 15 ਮਈ ਮੋਗਾ ਦੇ ਪਿੰਡ ਦੌਧਰ ਗਰਬੀ ਵਿੱਚ ਅੱਜ ਸ਼ਾਮ ਪੰਜ ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਇੰਦਰਪਾਲ ਸਿੰਘ (32) ਪੁੱਤਰ ਹਰਵਿੰਦਰ ਸਿੰਘ ਪਿੰਡ...
Advertisement
ਗੁਰਪ੍ਰੀਤ ਸਿੰਘ ਦੌਧਰ
ਅਜੀਤਵਾਲ, 15 ਮਈ
Advertisement
ਮੋਗਾ ਦੇ ਪਿੰਡ ਦੌਧਰ ਗਰਬੀ ਵਿੱਚ ਅੱਜ ਸ਼ਾਮ ਪੰਜ ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਇੰਦਰਪਾਲ ਸਿੰਘ (32) ਪੁੱਤਰ ਹਰਵਿੰਦਰ ਸਿੰਘ ਪਿੰਡ ਦੌਧਰ ਗਰਬੀ ਦਾ ਰਹਿਣ ਵਾਲਾ ਸੀ ਅਤੇ ਮੋਟਰਸਾਈਕਲ ’ਤੇ ਕਿਸੇ ਕੰਮ ਮਗਰੋਂ ਤਖਾਣਵੱਧ ਰੋਡ ’ਤੇ ਵਾਪਸ ਆ ਰਿਹਾ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਫਾਇਰਿੰਗ ਕਰ ਦਿੱਤੀ।
ਪਰਿਵਾਰਿਕ ਮੈਂਬਰ ਉਸ ਨੂੰ ਮੋਗਾ ਦੇ ਹਸਪਤਾਲ ਲੈ ਕੇ ਗਏ ਜਿੱਥੋਂ ਡਾਕਟਰਾਂ ਵੱਲੋਂ ਉਸ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਰੈਫਰ ਕਰ ਦਿੱਤਾ। ਇਸ ਮੌਕੇ ਘਟਨਾ ਸਥਾਨ ’ਤੇ ਪਹੁੰਚ ਕੇ ਪੁਲੀਸ ਦੇ ਉੱਚ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਘਟਨਾ ਸਥਾਨ ਤੋਂ 45 ਬੋਰ ਦੇ ਤਿੰਨ ਖੋਲ ਅਤੇ ਇਕ ਕਾਰਤੂਸ ਬਰਾਮਦ ਕੀਤਾ ਹੈ।
Advertisement