ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Bhakra News: ਭਾਖੜਾ ਡੈਮ ’ਤੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ

ਕੇਂਦਰੀ ਉਦਯੋਗਿਕ ਸਕਿਉਰਿਟੀ ਫੋਰਸਜ਼ ਦੀਆਂ 296 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ
Advertisement
ਚਰਨਜੀਤ ਭੁੱਲਰਚੰਡੀਗੜ੍ਹ, 21 ਮਈ

ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ-ਹਰਿਆਣਾ ’ਚ ਪਾਣੀਆਂ ਦੇ ਛਿੜੇ ਰੱਫੜ ਦਰਮਿਆਨ ਭਾਖੜਾ ਨੰਗਲ ਡੈਮ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਡਾਇਰੈਕਟਰ (ਸੁਰੱਖਿਆ) ਨੂੰ ਲਿਖੇ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਭਾਖੜਾ ਨੰਗਲ ਡੈਮ ਲਈ ਕੇਂਦਰੀ ਉਦਯੋਗਿਕ ਸਕਿਉਰਿਟੀ ਫੋਰਸਜ਼ ਦੀਆਂ 296 ਨਵੀਆਂ ਅਸਾਮੀਆਂ ਪ੍ਰਵਾਨ ਕੀਤੀਆਂ ਗਈਆਂ ਹਨ।

Advertisement

ਕੇਂਦਰੀ ਬਲਾਂ ਦੀ ਤਾਇਨਾਤੀ ਦਾ ਸਮੁੱਚਾ ਖਰਚਾ ਬੀਬੀਐੱਮਬੀ ਵੱਲੋਂ ਤਾਰਿਆ ਜਾਵੇਗਾ ਜੋ ਕਿ ਅੰਦਾਜ਼ਨ ਸਾਲ 2025-26 ਦਾ 8.58 ਕਰੋੜ ਰੁਪਏ ਖਰਚਾ ਆਵੇਗਾ ਅਤੇ ਪ੍ਰਤੀ ਸੁਰੱਖਿਆ ਮੁਲਾਜ਼ਮ 2.96 ਲੱਖ ਰੁਪਏ ਖਰਚਾ ਆਵੇਗਾ।

ਕੇਂਦਰੀ ਬਲਾਂ ਦੀ ਰਹਿਣ ਸਹਿਣ, ਆਵਾਜਾਈ, ਸੰਚਾਰ ਸਾਧਨਾਂ ਆਦਿ ਦਾ ਪ੍ਰਬੰਧ ਵੀ ਬੀਬੀਐੱਮਬੀ ਵੱਲੋਂ ਕੀਤਾ ਜਾਵੇਗਾ। ਕੇਂਦਰੀ ਬਲਾਂ ਦੀ ਤਾਇਨਾਤੀ ਦਾ ਕਰੀਬ 60 ਫ਼ੀਸਦੀ ਖਰਚਾ ਪੰਜਾਬ ਨੂੰ ਝੱਲਣਾ ਪਵੇਗਾ।

ਚੇਤੇ ਰਹੇ ਕਿ ਪਿਛਲੇ ਦਿਨਾਂ ਦੌਰਾਨ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੇ ਮਾਮਲੇ ’ਤੇ ਪੰਜਾਬ ਨੇ ਸਟੈਂਡ ਲੈ ਲਿਆ ਸੀ ਅਤੇ ਕਰੀਬ 20 ਦਿਨਾਂ ਤੋਂ ਨੰਗਲ ਡੈਮ ਤੇ ‘ਆਪ’ ਵਰਕਰਾਂ ਦਾ ਧਰਨਾ ਚੱਲਦਾ ਰਿਹਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਸਮੁੱਚੀ ਕਮਾਨ ਆਪਣੇ ਹੱਥ ਲਈ ਹੋਈ ਸੀ।

 

 

Advertisement
Tags :
bhakra damcontroversy on waterpunjabi news updatePunjabi Tribune News