DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਰਨਲ ਕੁਰੈਸ਼ੀ ਖ਼ਿਲਾਫ਼ ਵਿਵਾਦਤ ਟਿੱਪਣੀ: ਮੱਧ ਪ੍ਰਦੇਸ਼ ਹਾਈ ਕੋਰਟ ਵੱਲੋਂ ਮੰਤਰੀ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੇ ਹੁਕਮ

HC orders FIR against MP minister for controversial remarks against Col Sofia Qureshi; ਮਾਮਲੇ ਦੀ ਅਗਲੀ ਸੁਣਵਾਈ ਵੀਰਵਾਰ ਨੂੰ
  • fb
  • twitter
  • whatsapp
  • whatsapp
Advertisement
ਜਬਲਪੁਰ, 14 ਮਈ

ਮੱਧ ਪ੍ਰਦੇਸ਼ ਹਾਈ ਕੋਰਟ ਨੇ ਸੈਨਾ ਦੀ ਅਧਿਕਾਰੀ ਕਰਨਲ ਸੋਫ਼ੀਆ ਕੁਰੈਸ਼ੀ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਵਿਵਾਦਤ ਟਿੱਪਣੀ ਲਈ ਸੂਬੇ ਦੇ ਮੰਤਰੀ ਵਿਜੈ ਸ਼ਾਹ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ।

Advertisement

ਕਰਨਲ ਕੁਰੈਸ਼ੀ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵੱਲੋਂ ਕੀਤੇ ਗਏ ‘ਅਪਰੇਸ਼ਨ ਸਿੰਧੂਰ’ ਦਾ ਵੇਰਵਾ ਮੀਡੀਆ ਕਾਨਫਰੰਸ ਦੌਰਾਨ ਸਾਂਝਾ ਕੀਤਾ ਸੀ, ਜਿਸ ਵਿੱਚ ਵਿਦੇਸ਼ ਸਕੱਤਰ ਵਿਕਰਮ ਮਿਸਰੀ ਅਤੇ ਵਿੰਗ ਕਮਾਂਡਰ ਵਿਓਮਿਕਾ ਸਿੰਘ ਸ਼ਾਹ ਵੀ ਸ਼ਾਮਲ ਹੋਏ ਸੀ।

ਮੱਧ ਪ੍ਰਦੇਸ਼ ਸਰਕਾਰ ਵਿੱਚ ਕਬਾਇਲੀ ਮਾਮਲਿਆਂ ਦੇ ਮੰਤਰੀ ਅਤੇ ਭਾਜਪਾ ਨੇਤਾ ਵਿਜੈ ਸ਼ਾਹ ਨੇੇ ਕਰਨਲ ਕੁਰੈਸ਼ੀ ’ਤੇ ਅਪਮਾਨਜਨਕ ਟਿੱਪਣੀ ਕੀਤੀ ਸੀ, ਜਿਸ ਨੇ ਇੱਕ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ। ਉਨ੍ਹਾਂ ਕਰਨਲ ਕੁਰੈਸ਼ੀ ਨੂੰ ‘ਅਤਿਵਾਦੀਆਂ ਦੀ ਭੈਣ’ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਸੀ।

ਵਿਵਾਦਤ ਬਿਆਨ ਦਾ ਨੋਟਿਸ ਲੈਂਦਿਆਂ ਹਾਈ ਕੋਰਟ ਦੇ ਜਸਟਿਸ ਅਤੁਲ ਸ੍ਰੀਧਰਨ ਅਤੇ ਅਨੁਰਾਧਾ ਸ਼ੁਕਲਾ ਦੇ ਬੈਂਚ ਨੇ ਪੁਲੀਸ ਨੂੰ ਮੰਤਰੀ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ।

ਅਦਾਲਤ ਨੇ ਪੁਲੀਸ ਵਿਭਾਗ ਨੂੰ ਅੱਜ ਸ਼ਾਮ ਤੱਕ ਐੱਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ। ਬੈਂਚ ਨੇ ਕਿਹਾ ਕਿ ਐੱਫਆਈਆਰ ਦਰਜ ਹੋਣ ਬਾਰੇ ਅਦਾਲਤ ਨੂੰ ਸੂਚਿਤ ਕੀਤਾ ਜਾਵੇ।

ਇਸ ਮਾਮਲੇ ਦੀ ਅਗਲੀ ਸੁਣਵਾਈ ਵੀਰਵਾਰ ਸਵੇਰੇ 10:30 ਵਜੇ ਨਿਰਧਾਰਿਤ ਕੀਤੀ ਗਈ ਹੈ।

ਸ਼ਾਹ ਦੀ ਟਿੱਪਣੀ ਦੀ ਵਿਆਪਕ ਪੱਧਰ ’ਤੇ ਨਿਖੇਧੀ ਹੋਈ ਅਤੇ ਕਾਂਗਰਸ ਨੇ ਉਨ੍ਹਾਂ ਨੂੰ ਮੱਧ ਪ੍ਰਦੇਸ਼ ਦੇ ਮੰਤਰੀ ਮੰਡਲ ਤੋਂ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।

10 ਵਾਰ ਮੁਆਫ਼ੀ ਮੰਗਣ ਨੂੰ ਤਿਆਰ: ਸ਼ਾਹ

ਵਿਜੈ ਸ਼ਾਹ ਨੇ ਕਿਹਾ ਕਿ ਜੇਕਰ ਕਿਸੇ ਨੂੰ ਉਨ੍ਹਾਂ ਦੇ ਬਿਆਨ ਕਾਰਨ ਠੇਸ ਪਹੁੰਚੀ ਹੈ ਤਾਂ ਉਹ 10 ਵਾਰ ਮੁਆਫ਼ੀ ਮੰਗਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਕਰਨਲ ਕੁਰੈਸ਼ੀ ਦਾ ਆਪਣੀ ਭੈਣ ਤੋਂ ਵੀ ਵੱਧ ਸਨਮਾਨ ਕਰਦੇ ਹਨ। -ਪੀਟੀਆਈ

Advertisement
×