DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Controversial Remarks: ਮੱਧ ਪ੍ਰਦੇਸ਼ ਸਰਕਾਰ ਨੇ ਜਾਂਚ ਲਈ ਸਿੱਟ ਬਣਾਈ

MP govt constitutes SIT to probe controversial remarks by minister Vijay Shah
  • fb
  • twitter
  • whatsapp
  • whatsapp
Advertisement
ਭੋਪਾਲ, 20 ਮਈ

ਮੱਧ ਪ੍ਰਦੇਸ਼ ਸਰਕਾਰ ਨੇ ਭਾਜਪਾ ਦੇ ਨੇਤਾ ਅਤੇ ਸੂਬਾਈ ਮੰਤਰੀ ਮੰਡਲ ਵਿੱਚ ਕਬਾਇਲੀ ਮਾਮਲਿਆਂ ਦੇ ਮੰਤਰੀ ਕੁੰਵਰ ਵਿਜੈ ਸ਼ਾਹ ਵੱਲੋਂ ਕੀਤੀਆਂ ਗਈਆਂ ਵਿਵਾਦਤ ਟਿੱਪਣੀਆਂ ਦੀ ਜਾਂਚ ਲਈ ਤਿੰਨ ਮੈਂਬਰ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ।

Advertisement

ਇਹ ਫ਼ੈਸਲਾ ਸੁਪਰੀਮ ਕੋਰਟ ਵੱਲੋਂ ਮੱਧ ਪ੍ਰਦੇਸ਼ ਸਰਕਾਰ ਨੂੰ SIT ਬਣਾਉਣ ਦੇ ਨਿਰਦੇਸ਼ ਦੇਣ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿੱਚ ਇੱਕ ਮਹਿਲਾ ਅਧਿਕਾਰੀ ਸਣੇ ਤਿੰਨ ਆਈਪੀਐੱਸ ਅਧਿਕਾਰੀ ਸ਼ਾਮਲ ਹਨ। ਵਿਜੈ ਸ਼ਾਹ ਨੇ ਕਰਨਲ ਸੋਫੀਆ ਕੁਰੈਸ਼ੀ ਖ਼ਿਲਾਫ਼ ਵਿਵਾਦਤ ਟਿੱਪਣੀ ਕਰਦਿਆਂ ਉਨ੍ਹਾਂ ਨੂੰ ‘ਅਤਿਵਾਦੀਆਂ ਦੀ ਭੈਣ’ ਕਿਹਾ ਸੀ।

ਜਸਟਿਸ ਸੂਰਿਆ ਕਾਂਤ ਅਤੇ ਐਨ ਕੋਟਿਸ਼ਵਰ ਸਿੰਘ ਦੇ ਬੈਂਚ ਨੇ ਨਿਰਦੇਸ਼ ਦਿੱਤਾ ਸੀ ਕਿ SIT ਵਿੱਚ ਮੱਧ ਪ੍ਰਦੇਸ਼ ਕੇਡਰ ਦੇ ਤਿੰਨ ਸੀਨੀਅਰ ਆਈਪੀਐੱਸ ਅਧਿਕਾਰੀ ਸ਼ਾਮਲ ਹੋਣੇ ਚਾਹੀਦੇ ਹਨ, ਜੋ ਇਸ ਸਮੇਂ ਸੂਬੇ ਵਿੱਚ ਸੇਵਾਵਾਂ ਨਿਭਾ ਰਹੇ ਹਨ ਪਰ ਅਸਲ ਵਿੱਚ ਇੱਥੋਂ ਨਾਲ ਸਬੰਧਿਤ ਨਹੀਂ ਹਨ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਸੀ ਕਿ ਅਧਿਕਾਰੀਆਂ ਵਿੱਚੋਂ ਇੱਕ ਮਹਿਲਾ ਹੋਣੀ ਚਾਹੀਦੀ ਹੈ।

ਸੁਪਰੀਮ ਕੋਰਟ ਨੇ ਪੁਲੀਸ ਡਾਇਰੈਕਟਰ ਜਨਰਲ ਨੂੰ 20 ਮਈ ਤੱਕ ਐੱਸਆਈਟੀ ਬਣਾਉਣ ਦੇ ਨਿਰਦੇਸ਼ ਦਿੱਤੇ ਸਨ।

ਮੰਤਰੀ ਦੀਆਂ ਟਿੱਪਣੀਆਂ ਨੂੰ ‘ਘਟੀਆ ਅਤੇ ਸ਼ਰਮਨਾਕ’ ਕਰਾਰ ਦਿੰਦਿਆਂ ਅਦਾਲਤ ਨੇ ਸ਼ਾਹ ਦੀ ਜਨਤਕ ਮੁਆਫ਼ੀ ਨੂੰ ਰੱਦ ਕਰ ਦਿੱਤਾ ਸੀ ਅਤੇ ਇਸ ਨੂੰ ਬੇਈਮਾਨੀ ਦੱਸਿਆ। ਜਸਟਿਸ ਸੂਰਿਆ ਕਾਂਤ ਨੇ ਕਿਹਾ, ‘‘ਦੇਸ਼ ਤੁਹਾਡੇ (ਸ਼ਾਹ) ਤੋਂ ਸ਼ਰਮਿੰਦਾ ਹੈ।’’

ਹਾਲਾਂਕਿ ਅਦਾਲਤ ਨੇ ਵਿਜੈ ਸ਼ਾਹ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਸੀ ਅਤੇ ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਅਤੇ ਪੂਰਾ ਸਹਿਯੋਗ ਦੇਣ ਦਾ ਨਿਰਦੇਸ਼ ਦਿੱਤਾ।

ਬੈਂਚ ਨੇ ਕਿਹਾ ਕਿ ਉਹ ਸਿੱਧੇ ਤੌਰ ’ਤੇ ਜਾਂਚ ਦੀ ਨਿਗਰਾਨੀ ਨਹੀਂ ਕਰੇਗਾ ਪਰ ਅਦਾਲਤ ਨੇ ਸਪੱਸ਼ਟ ਕੀਤਾ ਕਿ ਉਹ ਮਾਮਲੇ ’ਤੇ ਨੇੜਿਓਂ ਨਜ਼ਰ ਰੱਖਣਗੇ।

SIT ਨੂੰ ਜਾਂਚ ’ਤੇ ਸਥਿਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ ਅਤੇ ਮਾਮਲਾ 28 ਮਈ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਹੈ। -ਏਐੱਨਆਈ

Advertisement
×