ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਿਸਾਨਾਂ ਨੇ ਪਾਣੀਆਂ ਅਤੇ ਸਹਿਕਾਰੀ ਸਭਾਵਾਂ ਸਬੰਧੀ ਮੋਰਚਾ ਲਾਉਣ ਦਾ ਕੀਤਾ ਐਲਾਨ

ਸਰਕਾਰਾਂ ਦੀ ਅਣਗਹਿਲੀ ਕਰਕੇ ਪੰਜਾਬ ਦਾ ਪਾਣੀ ਅਤੇ ਸਹਿਕਾਰੀ ਸਭਾਵਾਂ ਦਾ ਹੋ ਰਿਹਾ ਘਾਣ: ਰਾਜੇਵਾਲ
Advertisement
ਆਤਿਸ਼ ਗੁਪਤਾ

ਚੰਡੀਗੜ੍ਹ, 20 ਮਈ

Advertisement

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਅੱਜ ਐਲਾਨ ਕੀਤਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਪਾਣੀਆਂ ਅਤੇ ਸਹਿਕਾਰੀ ਸਭਾਵਾਂ ਦੀ ਰਾਖੀ ਲਈ ਮੋਰਚਾ ਲਾਇਆ ਜਾਵੇਗਾ। ਇਹ ਮੋਰਚਾ ਜੁਲਾਈ ਦੇ ਅਖੀਰ ਜਾਂ ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਲਗਾਇਆ ਜਾਵੇਗਾ। ਉਨ੍ਹਾਂ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰਾਂ ਦੀ ਅਣਗਹਿਲੀ ਕਰਕੇ ਪੰਜਾਬ ਦਾ ਪਾਣੀ ਅਤੇ ਸਹਿਕਾਰੀ ਸਭਾਵਾਂ ਤਬਾਹ ਹੋਣ ਕੰਢੇ ਪਹੁੰਚ ਚੁੱਕੀਆਂ ਹਨ। ਇਨ੍ਹਾਂ ਦੀ ਰਾਖੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਜਾਵੇਗੀ।

ਰਾਜੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਖਤਮ ਹੋਣ ਵੱਲ ਤੇਜ਼ੀ ਨਾਲ ਵੱਧ ਰਿਹਾ ਹੈ, ਇਸ ਲਈ ਸਾਨੂੰ ਖੇਤੀਬਾੜੀ ਲਈ ਧਰਤੀ ਹੇਠਲਾ ਪਾਣੀ ਛੱਡ ਕੇ ਨਹਿਰੀ ਪਾਣੀ ਵੱਲ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿਆਦਾਤਰ ਸਹਿਕਾਰੀ ਸਭਾਵਾਂ ਘਾਟੇ ਵਿੱਚ ਚੱਲ ਰਹੀਆਂ ਹਨ ਪਰ ਸੂਬਾ ਸਰਕਾਰਾਂ ਨੇ ਕਦੇ ਵੀ ਉਨ੍ਹਾਂ ਵੱਲ ਧਿਆਨ ਕੇਂਦਰਿਤ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਪਿੰਡਾਂ ਦੇ ਲੋਕਾਂ ਦੀ ਲਾਈਫਲਾਈਨ ਹੈ ਜਿਸ ਦੀ ਰਾਖੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ।

 

 

Advertisement
Tags :
BKU Rajewalkissan unionpunjabi news latestpunjabi news updatePunjabi Tribune News