ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦਿੱਲੀ ’ਚ ਮੌਸਮ ਵਿਗੜਨ ਕਾਰਨ ਉਡਾਣਾਂ ਪ੍ਰਭਾਵਿਤ

ਨਵੀਂ ਦਿੱਲੀ, 1 ਜੂਨ ਕੌਮੀ ਰਾਜਧਾਨੀ ਦੇ ਕਈ ਖੇਤਰਾਂ ’ਚ ਅੱਜ ਭਰਵਾਂ ਤੇ ਦਰਮਿਆਨਾ ਮੀਂਹ ਪਿਆ ਤੇ ਤੇਜ਼ ਹਵਾਵਾਂ ਚੱਲੀਆਂ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਭਾਰਤੀ ਮੌਸਮ ਵਿਗਿਆਨ ਵਿਭਾਗ ਅਨੁਸਾਰ ਦਿੱਲੀ ਦੇ ਕੁਝ ਖੇਤਰਾਂ ਵਿੱਚ 30...
ਨਵੀਂ ਦਿੱਲੀ ’ਚ ਐਤਵਾਰ ਨੂੰ ਇੰਡੀਆ ਗੇਟ ’ਤੇ ਮੌਸਮ ਦਾ ਆਨੰਦ ਮਾਣਦੇ ਹੋਏ ਲੋਕ।
Advertisement

ਨਵੀਂ ਦਿੱਲੀ, 1 ਜੂਨ

Advertisement

ਕੌਮੀ ਰਾਜਧਾਨੀ ਦੇ ਕਈ ਖੇਤਰਾਂ ’ਚ ਅੱਜ ਭਰਵਾਂ ਤੇ ਦਰਮਿਆਨਾ ਮੀਂਹ ਪਿਆ ਤੇ ਤੇਜ਼ ਹਵਾਵਾਂ ਚੱਲੀਆਂ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਭਾਰਤੀ ਮੌਸਮ ਵਿਗਿਆਨ ਵਿਭਾਗ ਅਨੁਸਾਰ ਦਿੱਲੀ ਦੇ ਕੁਝ ਖੇਤਰਾਂ ਵਿੱਚ 30 ਤੋਂ 40 ਕਿੱਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ ਅਤੇ ਮੀਂਹ ਪਿਆ। ਅਜਿਹੇ ਵਿੱਚ ਮੌਸਮ ਖ਼ਰਾਬ ਹੋਣ ਕਾਰਨ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਉਡਾਣਾਂ ਪ੍ਰਭਾਵਿਤ ਹੋਈਆਂ। ਇਸ ਦੌਰਾਨ ਦਿੱਲੀ ਤੋਂ ਚਾਰ ਉਡਾਣਾਂ ਦਾ ਰਸਤਾ ਬਦਲਣਾ ਪਿਆ। ਸੂਤਰਾਂ ਅਨੁਸਾਰ ਦੋ ਉਡਾਣਾਂ ਨੂੰ ਕ੍ਰਮਵਾਰ ਚੰਡੀਗੜ੍ਹ ਅਤੇ ਅੰਮ੍ਰਿਤਸਰ ਭੇਜਿਆ ਗਿਆ ਜਦਕਿ ਦੋ ਹੋਰਨਾਂ ਨੂੰ ਜੈਪੂਰ ਭੇਜਿਆ ਗਿਆ। ਇਸ ਤੋਂ ਇਲਾਵਾ 350 ਉਡਾਣਾਂ ਆਪਣੇ ਸਮੇਂ ਤੋਂ ਪਛੜ ਗਈਆਂ। -ਪੀਟੀਆਈ

 

 

Advertisement