DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

India-Pak Tensions: ਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨ ਦਾ ਇੱਕ ਹੋਰ ਅਧਿਕਾਰੀ ਹਟਾਇਆ

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਧਿਕਾਰੀ ਨੂੰ ਦੇਸ਼ ਛੱਡਣ ਲਈ 24 ਘੰਟੇ ਦਿੱਤੇ; India expels another Pakistani High Commission official; The Ministry of External Affairs says the official has been given 24 hours to leave the country
  • fb
  • twitter
  • whatsapp
  • whatsapp
Advertisement
ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 21 ਮਈ

Advertisement

ਭਾਰਤ ਨੇ ਅੱਜ ਇੱਥੇ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਕੰਮ ਕਰਨ ਵਾਲੇ ਇੱਕ ਪਾਕਿਸਤਾਨੀ ਅਧਿਕਾਰੀ ਨੂੰ ਉਸ ਦੇ ਅਧਿਕਾਰਤ ਰੁਤਬੇ ਅਨੁਸਾਰ ਨਾ ਹੋਣ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਹਟਾ ਦਿੱਤਾ ਹੈ।

ਗ੍ਰਹਿ ਮੰਤਰਾਲੇ (MEA) ਨੇ ਕਿਹਾ ਕਿ ਅਧਿਕਾਰੀ ਨੂੰ ਦੇਸ਼ ਛੱਡਣ ਲਈ 24 ਘੰਟੇ ਦਿੱਤੇ ਗਏ ਹਨ।

MEA ਨੇ ਕਿਹਾ, ‘‘ਭਾਰਤ ਸਰਕਾਰ ਨੇ ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਕੰਮ ਕਰਨ ਵਾਲੇ ਇੱਕ ਪਾਕਿਸਤਾਨੀ ਅਧਿਕਾਰੀ ਨੂੰ ਭਾਰਤ ਵਿੱਚ ਉਸ ਦੇ ਅਧਿਕਾਰਤ ਰੁਤਬੇ ਅਨੁਸਾਰ ਨਾ ਹੋਣ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ persona non grata ਐਲਾਨਿਆ ਹੈ। ਅਧਿਕਾਰੀ ਨੂੰ 24 ਘੰਟਿਆਂ ਦੇ ਅੰਦਰ ਭਾਰਤ ਛੱਡਣ ਲਈ ਕਿਹਾ ਗਿਆ ਹੈ।’’

ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਹਾਈ ਕਮਿਸ਼ਨ ਦੇ ਚਾਰਜ d'Affaires ਨੂੰ ਇਸ ਸਬੰਧੀ ਇੱਕ ਇਤਰਾਜ਼ ਪੱਤਰ ਜਾਰੀ ਕੀਤਾ ਗਿਆ ਸੀ।

ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, ‘‘ਉਨ੍ਹਾਂ ਨੂੰ ਸਖ਼ਤੀ ਨਾਲ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ ਕਿ ਭਾਰਤ ਵਿੱਚ ਕੋਈ ਵੀ ਪਾਕਿਸਤਾਨੀ ਡਿਪਲੋਮੈਟ ਜਾਂ ਅਧਿਕਾਰੀ ਆਪਣੇ ਵਿਸ਼ੇਸ਼ ਅਧਿਕਾਰਾਂ ਅਤੇ ਰੁਤਬੇ ਦੀ ਕਿਸੇ ਵੀ ਤਰੀਕੇ ਨਾਲ ਦੁਰਵਰਤੋਂ ਨਾ ਕਰੇ।’’

Advertisement
×