ਲਾਲੂ ਪ੍ਰਸਾਦ ਯਾਦਵ ਨੇ 78ਵਾਂ ਜਨਮ ਦਿਨ ਮਨਾਇਆ
ਪਟਨਾ: ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਅੱਜ ਪਟਨਾ ਵਿੱਚ ਆਪਣੇ ਪਰਿਵਾਰ ਦੇ ਨਾਲ ਕੇਕ ਕੱਟ ਕੇ ਆਪਣਾ 78ਵਾਂ ਜਨਮ ਦਿਨ ਮਨਾਇਆ। ਉਨ੍ਹਾਂ 10 ਸਰਕੁਲਰ ਰੋਡ ’ਤੇ ਸਥਿਤ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦੀ...
Advertisement
ਪਟਨਾ: ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਅੱਜ ਪਟਨਾ ਵਿੱਚ ਆਪਣੇ ਪਰਿਵਾਰ ਦੇ ਨਾਲ ਕੇਕ ਕੱਟ ਕੇ ਆਪਣਾ 78ਵਾਂ ਜਨਮ ਦਿਨ ਮਨਾਇਆ। ਉਨ੍ਹਾਂ 10 ਸਰਕੁਲਰ ਰੋਡ ’ਤੇ ਸਥਿਤ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦੀ ਸਰਕਾਰੀ ਰਿਹਾਇਸ਼ ਵਿਖੇ ਆਪਣਾ ਜਨਮ ਦਿਨ ਮਨਾਇਆ, ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਵੱਲੋਂ ਲਿਆਂਦਾ ਗਿਆ 78 ਪੌਂਡ ਦਾ ਕੇਕ ਤਲਵਾਰ ਨਾਲ ਕੱਟਿਆ। ਸੋਸ਼ਲ ਮੀਡੀਆ ’ਤੇ ਇਸ ਦਾ ਇਕ ਵੀਡੀਓ ਵੀ ਪ੍ਰਸਾਰਿਤ ਹੋ ਰਿਹਾ ਹੈ। -ਪੀਟੀਆਈ
Advertisement
Advertisement
×