ਕਾਂਗਰਸ ਪਾਰਟੀ ਨੇ ਦੀਵਾਲੀ ਮੌਕੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਫੋਨ ’ਤੇ ਹੋਈ ਗੱਲਬਾਤ ’ਤੇ ਅੱਜ ਚੁਟਕੀ ਲੈਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਗੱਲਾਂ ਲੁਕਾਉਂਦੇ ਹਨ, ਟਰੰਪ ਉਨ੍ਹਾਂ ਦਾ ਪਰਦਾਫਾਸ਼ ਕਰਦੇ ਹਨ। ਟਰੰਪ ਨੇ ਦੀਵਾਲੀ ਮੌਕੇ ਪ੍ਰਧਾਨ ਮੰਤਰੀ ਨੂੰ ਫੋਨ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ‘ਐਕਸ’ ’ਤੇ ਪੋਸਟ ਕੀਤਾ, ‘‘ਪ੍ਰਧਾਨ ਮੰਤਰੀ ਨੇ ਅਖੀਰ ਜਨਤਕ ਤੌਰ ’ਤੇ ਮੰਨ ਲਿਆ ਹੈ ਕਿ ਰਾਸ਼ਟਰਪਤੀ ਟਰੰਪ ਨੇ ਉਨ੍ਹਾਂ ਨੂੰ ਫੋਨ ਕੀਤਾ ਸੀ ਅਤੇ ਦੋਵਾਂ ਵਿਚਕਾਰ ਗੱਲਬਾਤ ਹੋਈ ਸੀ ਪਰ ਪ੍ਰਧਾਨ ਮੰਤਰੀ ਨੇ ਸਿਰਫ਼ ਇਹੀ ਕਿਹਾ ਕਿ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।’’ ਉਨ੍ਹਾਂ ਵਿਅੰਗ ਕੱਸਦਿਆਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਮੋਦੀ ਗੱਲਾਂ ਲੁਕਾਉਂਦੇ ਹਨ ਤਾਂ ਰਾਸ਼ਟਰਪਤੀ ਟਰੰਪ ਉਨ੍ਹਾਂ ਦਾ ਪਰਦਾਫਾਸ਼ ਕਰ ਦਿੰਦੇ ਹਨ। ਉਨ੍ਹਾਂ ਕਿਹਾ, ‘‘ਅਮਰੀਕੀ ਰਾਸ਼ਟਰਪਤੀ ਨੇ ਆਪਣੇ ਵੱਲੋਂ ਕਿਹਾ ਕਿ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਤੋਂ ਇਲਾਵਾ ਉਨ੍ਹਾਂ ਨੇ ਰੂਸ ਤੋਂ ਭਾਰਤ ਦੀ ਤੇਲ ਦਰਾਮਦ ’ਤੇ ਵੀ ਚਰਚਾ ਕੀਤੀ ਅਤੇ ਭਰੋਸਾ ਦਿੱਤਾ ਕਿ ਇਹ ਦਰਾਮਦ ਬੰਦ ਕਰ ਦਿੱਤੀ ਜਾਵੇਗੀ। ਪਿਛਲੇ ਛੇ ਦਿਨਾਂ ਵਿੱਚ ਇਹ ਚੌਥੀ ਵਾਰ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਨੇ ਭਾਰਤ ਦੀ ਨੀਤੀ ਦਾ ਐਲਾਨ ਕੀਤਾ ਹੈ। ਟਰੰਪ ਨੇ 10 ਮਈ ਨੂੰ ਵੀ ਮੋਦੀ ਤੋਂ ਪਹਿਲਾਂ ਹੀ ਆਪਰੇਸ਼ਨ ਸਿੰਧੂਰ ਰੋਕੇ ਜਾਣ ਦਾ ਐਲਾਨ ਕੀਤਾ ਸੀ।’’
+
Advertisement
Advertisement
Advertisement
Advertisement
×