ਜਨਕਪੁਰੀ ਸਿੰਘ ਸਭਾ ’ਚ ਧਾਰਮਿਕ ਸਮਾਗਮ
ਪੱਤਰ ਪ੍ਰੇਰਕ ਨਵੀਂ ਦਿੱਲੀ, 17 ਮਈ ਪੱਛਮੀ ਦਿੱਲੀ ਦੇ ਜਨਕਪੁਰੀ ਇਲਾਕੇ ਦੀ ਸਿੰਘ ਸਭਾ ਦੀ ਇਸਤਰੀ ਸਤਿਸੰਗ ਸਭਾ ਵੱਲੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਇਲਾਕੇ ਦੀਆਂ ਬੀਬੀਆਂ ਨੂੰ ਹਿੱਸਾ ਲਿਆ।...
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਮਈ
Advertisement
ਪੱਛਮੀ ਦਿੱਲੀ ਦੇ ਜਨਕਪੁਰੀ ਇਲਾਕੇ ਦੀ ਸਿੰਘ ਸਭਾ ਦੀ ਇਸਤਰੀ ਸਤਿਸੰਗ ਸਭਾ ਵੱਲੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਇਲਾਕੇ ਦੀਆਂ ਬੀਬੀਆਂ ਨੂੰ ਹਿੱਸਾ ਲਿਆ। ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਰਾਵਿੰਦਰ ਕੌਰ ਚਾਵਲਾ ਨੇ ਦੱਸਿਆ ਕਿ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਗੁਰਦੁਆਰੇ ਵਿਖੇ ਸਤਿਸੰਗ ਕਰਵਾਇਆ ਗਿਆ ਅਤੇ ਬੀਬੀਆਂ ਨੇ ਅਰਦਾਸ ਵਿੱਚ ਸ਼ਮੂਲੀਅਤ ਕੀਤੀ। ਇਹ ਗੁਰਦੁਆਰਾ ਬੀ ਬਲਾਕ ਨੇੜੇ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਿਤਪਾਲ ਸਿੰਘ ਕਪੂਰ ਨੇ ਦੱਸਿਆ ਕਿ ਸਮਾਗਮ ਦੌਰਾਨ ਸੁਖਜੀਤ ਕੌਰ, ਮੀਨਾ ਗਰੋਵਰ, ਹਰਪਾਲ ਕੌਰ ਕਪੂਰ ਅਤੇ ਹੋਰ ਬੀਬੀਆਂ ਨੇ ਕੀਰਤਨ ਕੀਤਾ ਅਤੇ ਗੁਰਬਾਣੀ ਜਸ ਗਾਇਆ।
Advertisement
×