DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੰਪਲੈਕਸ ਦਾ ਨੀਂਹ ਪੱਥਰ

ਚਾਰ ਬਲਾਕਾਂ ਦੇ ਨਿਰਮਾਣ ਦਾ ਕਾਰਜ ਸ਼ੁਰੂ; ਅੰਤ੍ਰਿੰਗ ਕਮੇਟੀ ਦੀ ਪਲੇਠੀ ਮੀਟਿੰਗ ’ਚ ਵੱਖ-ਵੱਖ ਮੁੱਦਿਆਂ ’ਤੇ ਚਰਚਾ

  • fb
  • twitter
  • whatsapp
  • whatsapp
featured-img featured-img
ਨੀਂਹ ਪੱਥਰ ਰੱਖਦੇ ਹੋਏ ਕੁਲਦੀਪ ਸਿੰਘ ਗੜਗੱਜ ਤੇ ਹਰਜਿੰਦਰ ਸਿੰਘ ਧਾਮੀ।
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸਦੀਵੀ ਯਾਦਗਾਰ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜੇ ਅਕਾਲੀ ਮਾਰਕੀਟ ਦੇ ਸਥਾਨ ’ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਯਾਦਗਾਰੀ ਕੰਪਲੈਕਸ ਦਾ ਅੱਜ ਅਰਦਾਸ ਮਗਰੋਂ ਨੀਂਹ ਪੱਥਰ ਰੱਖਿਆ।

ਇਸ ਤੋਂ ਪਹਿਲਾਂ ਇੱਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸ਼੍ਰੋਮਣੀ ਕਮੇਟੀ ਦੀ ਨਵੀਂ ਚੁਣੀ ਅੰਤ੍ਰਿੰਗ ਕਮੇਟੀ ਦੀ ਪਲੇਠੀ ਮੀਟਿੰਗ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ, ਗੁਰਦੁਆਰਾ ਸਾਹਿਬਾਨ, ਟਰੱਸਟਾਂ ਤੇ ਵਿੱਦਿਅਕ ਅਦਾਰਿਆਂ ਦੇ ਮਾਮਲੇ ਵਿਚਾਰੇ ਗਏ। ਮੀਟਿੰਗ ਤੋਂ ਬਾਅਦ ਇੱਥੇ ਮੁੱਢਲੇ ਤੌਰ ’ਤੇ ਚਾਰ ਬਲਾਕਾਂ ਦੇ ਨਿਰਮਾਣ ਦਾ ਕਾਰਜ ਸ਼ੁਰੂ ਕੀਤਾ ਗਿਆ, ਜਿਸ ਦੇ ਆਰੰਭ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ, ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਸਣੇ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ। ਐਡਵੋਕੇਟ ਧਾਮੀ ਨੇ ਦੱਸਿਆ ਕਿ ਕੰਪਲੈਕਸ ’ਚ ਸੰਗਤ ਲਈ ਇੱਕ ਹਜ਼ਾਰ ਤੋਂ ਵੱਧ ਕਮਰੇ ਤਿਆਰ ਕਰਨ ਦੇ ਨਾਲ-ਨਾਲ ਪਾਰਕਿੰਗ, 25 ਹਾਲ ਤੇ ਮਾਰਕੀਟ ਬਣਾਈ ਜਾਵੇਗੀ। ਇਸ ਵਿੱਚ ਸ਼ਹੀਦ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ ਨਾਂ ’ਤੇ ਬਲਾਕ ਬਣਾਏ ਜਾਣਗੇ।

Advertisement

ਉਨ੍ਹਾਂ ਕਿਹਾ ਕਿ ਸ਼ਤਾਬਦੀਆਂ ਸਮੇਂ ਗੁਰਮਤਿ ਸਮਾਗਮਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਯਾਦਗਾਰਾਂ ਉਸਾਰਨ ਦਾ ਉੱਦਮ ਕਰਦੀ ਹੈ, ਜਿਸ ਤਹਿਤ ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਇੱਥੇ ਸੰਗਤ ਦੇ ਠਹਿਰਨ ਵਾਸਤੇ ਕੰਪਲੈਕਸ ਬਣਾਉਣ ਦਾ ਫੈਸਲਾ ਕੀਤਾ ਹੈ। ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਨੂੰ ਸਮਰਪਿਤ 1000 ਕਮਰਿਆਂ ਵਾਲਾ ਕੰਪਲੈਕਸ ਤਿਆਰ ਕਰਨ ਦਾ ਫੈਸਲਾ ਸ਼ਲਾਘਾਯੋਗ ਹੈ।

Advertisement

ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਬਾਰੇ ਟਿੱਪਣੀ ਤੋਂ ਟਾਲਾ ਵੱਟਿਆ

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਕਾਲੀ ਦਲ (ਵਾਰਸ ਪੰਜਾਬ ਦੇ) ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤ ਪਾਲ ਸਿੰਘ ਦੀ ਜ਼ਮਾਨਤ ਸਬੰਧੀ ਕਾਰਵਾਈ ਬਾਰੇ ਕਿਹਾ, ‘‘ਇਹ ਇਹ ਕਾਨੂੰਨੀ ਮਾਮਲਾ ਹੈ। ਮੈਂ ਇਸ ਬਾਰੇ ਟਿੱਪਣੀ ਨਹੀਂ ਕਰ ਸਕਦਾ।’’

Advertisement
×