ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪ੍ਰਾਪਰਟੀ ਡੀਲਰ ਦੇ ਦਫ਼ਤਰ ’ਤੇ ਗੋਲੀਆਂ ਚਲਾਈਆਂ

ਜਾਨੀ ਨੁਕਸਾਨ ਤੋਂ ਬਚਾਅ
ਗੋਲੀ ਲੱਗਣ ਕਾਰਨ ਨੁਕਸਾਨਿਆ ਸ਼ੀਸ਼ਾ।
Advertisement
ਗੁਰਭੇਜ ਸਿੰਘ ਰਾਣਾ

ਸ੍ਰੀ ਹਰਿਗੋਬਿੰਦਪੁਰ, 22 ਮਈ

Advertisement

ਸ੍ਰੀ ਹਰਗੋਬਿੰਦਪੁਰ-ਅੰਮ੍ਰਿਤਸਰ ਰੋਡ ’ਤੇ ਅਣਪਛਾਤੇ ਵਿਅਕਤੀਆਂ ਨੇ ਪ੍ਰਾਪਰਟੀ ਡੀਲਰ ਦੇ ਦਫ਼ਤਰ ’ਤੇ ਦੁਪਹਿਰ ਸਮੇਂ ਗੋਲੀਆਂ ਚਲਾ ਦਿੱਤੀਆਂ।

ਗੋਲੀਆਂ ਦਫ਼ਤਰ ਦੇ ਬਾਹਰ ਲੱਗੇ ਸ਼ੀਸ਼ੇ ’ਤੇ ਲੱਗੀਆਂ ਪਰ ਕਿਸੇ ਤਰ੍ਹਾ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਕਿਉਂਕਿ ਉਸ ਸਮੇਂ ਦਫ਼ਤਰ ਵਿੱਚ ਕੋਈ ਵੀ ਵਿਅਕਤੀ ਮੌਜੂਦ ਨਹੀਂ ਸੀ।

ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਬਣੀ ਹੋਈ ਹੈ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ ਤੇ ਮੌਕੇ ’ਤੇ ਪੁਲੀਸ ਪਾਰਟੀ ਵੀ ਪੁਹੰਚ ਗਈ ਪਰ ਵਿਅਕਤੀਆਂ ਨੂੰ ਫੜ੍ਹਨ ਦੀ ਕਿਸੇ ਨੇ ਵੀ ਕੋਸ਼ਿਸ਼ ਨਹੀਂ ਕੀਤੀ। ਪੁਲੀਸ ਪਾਰਟੀ ਕਾਰਵਾਈ ਕਰ ਰਹੀ ਹੈ।

Advertisement
Tags :
punjabi news updatePunjabi TribunePunjabi Tribune News