ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦੀ ਖੋਲ੍ਹਿਆ ਜਾਵੇ: ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਲੋਂ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਅਪੀਲ
Advertisement
ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 15 ਮਈ

Advertisement

ਭਾਰਤ ਅਤੇ ਪਾਕਿਸਤਾਨ ਵਿਚਾਲੇ ਗੋਲੀਬੰਦੀ ਤੋਂ ਬਾਅਦ ਸੁਖਾਵੇਂ ਹੋ ਰਹੇ ਹਾਲਾਤਾਂ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਆਖਿਆ ਹੈ ਕਿ ਹੁਣ ਜਦੋਂ ਦੋਵੇਂ ਦੇਸ਼ਾਂ ਵਿਚਾਲੇ ਮਾਹੌਲ ਸੁਖਾਵਾਂ ਹੋ ਰਿਹਾ ਹੈ ਤਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਜਲਦੀ ਖੋਲ੍ਹਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਿੱਖ ਰੋਜ਼ਾਨਾ ਹੀ ਵਿੱਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰਾਂ ਲਈ ਅਰਦਾਸ ਕਰਦੇ ਹਨ, ਇਸ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਲਦੀ ਖੋਲ੍ਹਿਆ ਜਾਵੇ। ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨਾਲ ਦੋਵੇਂ ਦੇਸ਼ਾਂ ਵਿਚਕਾਰ ਮਾਹੌਲ ਹੋਰ ਵੀ ਸ਼ਾਂਤਮਈ ਤੇ ਸੁਖਾਵਾਂ ਹੋਵੇਗਾ ਤੇ ਇੱਕ-ਦੂਜੇ ਨਾਲ ਆਪਸੀ ਸਾਂਝ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਇਹ ਲਾਂਘਾ ਖੁੱਲ੍ਹਿਆ ਹੈ, ਵੱਡੀ ਗਿਣਤੀ ਵਿੱਚ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਦੇ ਪਾਵਨ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਵਿਖੇ ਨਤਮਸਤਕ ਹੋਣ ਲਈ ਜਾ ਰਹੀ ਹੈ। ਇਸ ਲਈ ਲਾਂਘੇ ਨੂੰ ਜਲਦੀ ਖੋਲ੍ਹ ਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।

ਜਥੇਦਾਰ ਨੇ ਕਿਹਾ ਕਿ ਇਸ ਸਮੇਂ ਦੋਵੇਂ ਦੇਸ਼ਾਂ ਤੇ ਇਸ ਖਿੱਤੇ ਨੂੰ ਸ਼ਾਂਤੀ, ਤਰੱਕੀ, ਆਪਸੀ ਪਿਆਰ ਤੇ ਸਾਂਝ ਦੀ ਵੱਡੀ ਲੋੜ ਹੈ ਨਾ ਕਿ ਤਣਾਅ ਤੇ ਜੰਗ ਦੀ। ਉਨ੍ਹਾਂ ਦੇਸ਼ ਅਤੇ ਵਿਦੇਸ਼ ਦੇ ਉਨ੍ਹਾਂ ਆਗੂਆਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਜੰਗ ਵਾਲੇ ਹਾਲਾਤ ਨੂੰ ਸ਼ਾਂਤ ਕਰਨ ਵਿੱਚ ਸੁਹਿਰਦ ਤੇ ਸੂਝਵਾਨ ਭੂਮਿਕਾ ਨਿਭਾਈ।

 

 

Advertisement
Tags :
Akal Takht Jathedarkartarpur corridorpunjabi news updatePunjabi Tribune News