DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਯੁਕਤ ਕਿਸਾਨ ਮੋਰਚੇ ਵੱਲੋਂ ਭਲਕੇ ਮੀਟਿੰਗ ਲਈ ਸਾਰੀਆਂ ਧਿਰਾਂ ਨੂੰ ਸੱਦਾ

ਕਿਸਾਨਾਂ-ਮਜ਼ਦੂਰਾਂ ਸਣੇ ਹੋਰ ਵਰਗਾਂ ਦੇ ਮੁੱਦਿਆਂ ਬਾਰੇ ਪਾਰਟੀਆਂ ਨੂੰ ਸਟੈਂਡ ਸਪੱਸ਼ਟ ਕਰਨ ਲੲੀ ਆਖਿਆ
  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਸਣੇ ਹਰ ਵਰਗ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਲਈ 18 ਜੁਲਾਈ ਨੂੰ ਕੀਤੀ ਜਾ ਰਹੀ ਮੀਟਿੰਗ ’ਚ ਸਾਰੀਆਂ ਪਾਰਟੀਆਂ ਨੂੰ ਸੱਦਾ ਪੱਤਰ ਭੇਜੇ ਹਨ। ਕਿਸਾਨ ਜਥੇਬੰਦੀ ਨੇ ਮੀਟਿੰਗ ਦੌਰਾਨ ਰਾਜਸੀ ਆਗੂਆਂ ਨੂੰ ਕਿਸਾਨਾਂ, ਮਜ਼ਦੂਰਾਂ ਤੇ ਹਰ ਵਰਗ ਦੇ ਲੋਕਾਂ ਨਾਲ ਸਬੰਧਤ ਮੁੱਦਿਆਂ ’ਤੇ ਆਪੋ-ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਇਸ ਮੀਟਿੰਗ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਐੱਸਕੇਐੱਮ ਆਗੂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਰਮਿੰਦਰ ਸਿੰਘ ਪਟਿਆਲਾ, ਬੂਟਾ ਸਿੰਘ ਬੁਰਜਗਿੱਲ ਅਤੇ ਜੰਗਵੀਰ ਸਿੰਘ ਚੌਹਾਨ ਨੇ ਮੀਟਿੰਗ ਕੀਤੀ। ਐੱਸਕੇਐੱਮ ਨੇ ਮੀਟਿੰਗ ਲਈ ਹੁਕਮਰਾਨ ਧਿਰ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਅਤੇ ਖੱਬੇ-ਪੱਖੀ ਪਾਰਟੀਆਂ ਦੇ ਸੂਬਾ ਪ੍ਰਧਾਨਾਂ ਨੂੰ ਸੱਦਾ ਪੱਤਰ ਭੇਜੇ ਹਨ। ਸ੍ਰੀ ਰਾਜੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਕਿਸਾਨ ਵਿਰੋਧੀ ਹੈ, ਜਿਸ ਨਾਲ ਕਿਸਾਨਾਂ ਦੀ ਇੱਕ ਲੱਖ ਏਕੜ ਦੇ ਕਰੀਬ ਉਪਜਾਊ ਜ਼ਮੀਨ ਜਬਰੀ ਐਕੁਆਇਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਹਜ਼ਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਦਾ ਕੰਮਕਾਜ ਠੱਪ ਹੋ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਦੇ ਪਾਣੀਆਂ ਦੇ ਮਸਲੇ ਅਤੇ ਕੇਂਦਰ ਸਰਕਾਰ ਵੱਲੋਂ ਹੋਰ ਮੁਲਕਾਂ ਨਾਲ ਕੀਤੇ ਜਾ ਰਹੇ ਕਰ ਮੁਕਤ ਵਪਾਰ ਸਮਝੌਤਿਆਂ ਬਾਰੇ ਵੀ ਰਾਜਸੀ ਪਾਰਟੀਆਂ ਦੇ ਸਟੈਂਡ ਬਾਰੇ ਪੁੱਛਿਆ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਵੱਲੋਂ ਕਿਸਾਨਾਂ ਨੂੰ ਗਲਤ ਖਾਦ ਸਪਲਾਈ ਕਰਨ ਵਿਰੁੱਧ ਵੀ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਦੇ ਆਗੂਆਂ ਵੱਲੋਂ ਇਨ੍ਹਾਂ ਚਾਰ ਮੁੱਦਿਆਂ ’ਤੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕੀਤਾ ਜਾਵੇਗਾ।

ਰਾਜੇਵਾਲ ਨੇ ਕਿਹਾ ਕਿ ਮੀਟਿੰਗ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ ਤਾਂ ਜੋ ਲੋਕ ਵੀ ਪਾਰਟੀਆਂ ਦੇ ਸਟੈਂਡ ਤੋਂ ਜਾਣੂੰ ਹੋ ਸਕਣ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਲੈਂਡ ਪੂਲਿੰਗ ਪਾਲਿਸੀ ਦਾ ਨੋਟੀਫਿਕੇਸ਼ਨ ਪਹਿਲ ਦੇ ਆਧਾਰ ’ਤੇ ਰੱਦ ਕਰੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਵੱਲੋਂ ਨੋਟੀਫਿਕੇਸ਼ਨ ਰੱਦ ਨਾ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਮੁੜ ਤੋਂ ਸੰਘਰਸ਼ ਵਿੱਢਿਆ ਜਾਵੇਗਾ।

Advertisement

Advertisement
×