ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਉਹ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਰਮਿਆਨ ਗੱਲਬਾਤ ਤੋਂ ਬਾਅਦ ਸੋਮਵਾਰ ਨੂੰ ਵਾਸ਼ਿੰਗਟਨ ਵਿੱਚ ਟਰੰਪ ਨਾਲ ਮੁਲਾਕਾਤ ਦੀ ਯੋਜਨਾ ਬਣਾ ਰਹੇ ਹਨ।ਜ਼ੇਲੈਂਸਕੀ ਨੇ ਕਿਹਾ ਕਿ ਅਲਾਸਕਾ ਵਿੱਚ ਪੂਤਿਨ ਅਤੇ ਟਰੰਪ ਦੀ ਮੁਲਾਕਾਤ ਮਗਰੋਂ ਅੱਜ ਉਨ੍ਹਾਂ ਦੀ ਅਮਰੀਕੀ ਰਾਸ਼ਟਰਪਤੀ ਨਾਲ ‘ਲੰਬੀ ਅਤੇ ਸਾਰਥਿਕ’ ਗੱਲਬਾਤ ਹੋਈ। ਟਰੰਪ ਅਤੇ ਪੂਤਿਨ ਦਰਮਿਆਨ ਹੋਈ ਮੀਟਿੰਗ ’ਚ ਰੂਸ-ਯੂਕਰੇਨ ਯੁੱਧ ਸਮਾਪਤੀ ’ਤੇ ਕੋਈ ਸਹਿਮਤੀ ਨਹੀਂ ਬਣ ਸਕੀ ਹੈ।