ਦੋ ਵਿਅਕਤੀਆਂ ਨੂੰ ਜ਼ਖ਼ਮੀ ਕਰਕੇ 1 ਲੱਖ 66 ਹਜ਼ਾਰ ਲੁੱਟੇ

ਦੋ ਵਿਅਕਤੀਆਂ ਨੂੰ ਜ਼ਖ਼ਮੀ ਕਰਕੇ 1 ਲੱਖ 66 ਹਜ਼ਾਰ ਲੁੱਟੇ

ਘਟਨਾ ਨੂੰ ਅੰਜ਼ਾਮ ਦੇ ਜਾਂਦੇ ਮੋਟਰ ਸਾਈਕਲ ਸਵਾਰ ਲੁਟੇਰੇ ਸੀਸੀਟੀਵੀ ਕੈਮਰੇ ਵਿੱਚ ਨਜ਼ਰ ਆ ਰਹੇ ਹਨ

ਨਰਿੰਦਰ ਸਿੰਘ
ਭਿੱਖੀਵਿੰਡ, 17 ਸਤੰਬਰ

ਪੱਟੀ ਇਲਾਕੇ ਵਿੱਚ ਲੁਟੇਰਿਆਂ ਵਲੋਂ 2 ਵੱਖ-ਵੱਖ ਘਟਨਾਵਾਂ ਵਿੱਚ ਦੋ ਵਿਅਕਤੀਆਂ ਨੂੰ ਜ਼ਖ਼ਮੀ ਕਰਕੇ 1 ਲੱਖ 66 ਹਜ਼ਾਰ 500 ਦੀ ਰਾਸ਼ੀ ਲੁੱਟ ਲਈ। ਜ਼ਖ਼ਮੀ ਵਿਅਕਤੀ ਹਸਪਤਾਲ ਵਿਚ ਦਾਖ਼ਲ ਹਨ।

ਆਪਣੇ ਨਾਲ ਵਾਪਰੀ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਖਾਹਰਾ ਹਸਪਤਾਲ ਵਲਟੋਹਾ ਵਿਚ ਦਾਖ਼ਲ ਬਲਕਾਰ ਸਿੰਘ ਵਾਸੀ ਭੰਗਾਲਾ ਨੇ ਦੱਸਿਆ ਕਿ ਉਸ ਨੇ ਬੈਂਕ ਵਿੱਚੋਂ 94800 ਰੁਪਏ ਕੱਢਵਾਕੇ 4800 ਰੁਪਏ ਆਪਣੇ ਪਰਸ ਵਿਚ ਪਾ ਲਏ ਅਤੇ ਬਾਕੀ 90000 ਲਿਫਾਫ਼ੇ ਵਿੱਚ ਬੱਸ ਰਾਹੀਂ ਆਪਣੇ ਪਿੰਡ ਪੁੱਜਾ ਜਦ ਉਹ ਬੱਸ ਵਿਚੋਂ ਉਤਰਕੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਦੋ ਨੌਜਵਾਨ ਮੋਟਰਸਾਈਕਲ ਸਪਲੈਂਡਰ ’ਤੇ ਆਏ ਅਤੇ ਉਸਨੂੰ ਸੱਟਾਂ ਮਾਰ ਕੇ ਜ਼ਖਮੀ ਕਰ ਉਸ ਕੋਲੋਂ ਨਗਦੀ ਵਾਲਾ ਲਿਫ਼ਾਫ਼ਾ ਖੋਹ ਕੇ ਫ਼ਰਾਰ ਹੋ ਗਏ। ਬਲਕਾਰ ਸਿੰਘ ਨੇ ਕਿਹਾ ਕਿ ਇਹ ਲੋਕ ਉਸ ਦਾ  ਬੈਂਕ ਤੋਂ ਹੀ ਪਿੱਛਾ ਕਰਦੇ ਆ ਰਹੇ ਸਨ।

ਇਸੇ ਤਰਾਂ ਦੂਜੇ ਮਾਮਲੇ ਵਿਚ ਗੁਰਜੰਟ ਸਿੰਘ ਵਾਸੀ ਸਭਰਾ ਜੋ ਕਿ ਨੂਰ ਫਿਲਿੰਗ ਸਟੇਸ਼ਨ ਭੱਗੂਪੁਰ ਊੱਤੇ ਬਤੌਰ ਮੈਨੇਜਰ ਕੰਮ ਕਰਦਾ ਹੈ 76500 ਰੁਪਏ ਦੇ ਕੇ ਬੈਂਕ ਭੇਜਿਆ ਸੀ, ਜਦ ਉਹ ਰਸਤੇ ਵਿਚ ਜਾ ਰਿਹਾ ਸੀ ਤਾਂ ਤਿੰਨ ਮੋਨੇ ਨੌਜਵਾਨ, ਜੋ ਕਿ ਪਲਸਰ ਮੋਟਰਸਾਈਕਲ ’ਤੇ ਸਵਾਰ ਸਨ ਵੱਲੋ ਸਾਈਡ ਮਾਰ ਕੇ ਉਸਨੂੰ ਮੋਟਰਸਾਈਕਲ ਸੁੱਟ ਦਿੱਤਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰ ਉਸ ਕੋਲੋਂ ਨਗਦੀ ਲੁੱਟ ਫ਼ਰਾਰ ਹੋ ਗਏ।ਪੁਲੀਸ ਥਾਣਾ ਸਦਰ ਪੱਟੀ ਐੱਸਐੱਚਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਇਨ੍ਹਾਂ ਦੋਵਾਂ ਘਟਨਾਵਾਂ ਸਬੰਧੀ ਮਾਮਲਾ ਦਰਜ ਕਰਕੇ ਸੀਸੀਟੀਵੀ ਤਸਵੀਰਾਂ ਰਾਹੀਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।ਲੁੱਟ ਦੀਆਂ ਘਟਨਾਵਾਂ ਵਧਣ ਕਾਰਨ ਲੋਕ ਪ੍ਰੇਸ਼ਾਨ ਹਨ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All