ਪੱਤਰ ਪ੍ਰੇਰਕ
ਫਤਿਹਗੜ੍ਹ ਚੂੜੀਆਂ, 27 ਸਤੰਬਰ
ਨਗਰ ਕੌਂਸਲ ਫ਼ਤਹਿਗੜ੍ਹ ਚੂੜੀਆਂ ਦੇ ਕਾਰਜਸਾਧਕ ਅਫਸਰ ਜਤਿੰਦਰ ਮਹਾਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਨੂੰ ਮੌਜੂਦਾ ਸਾਲ ਦੇ ਪ੍ਰਾਪਰਟੀ ਟੈਕਸ ਵਿੱਚ 10 ਫ਼ੀਸਦੀ ਛੋਟ ਦੇਣ ਲਈ 30 ਸਤੰਬਰ ਮਿੱਥੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਅਤੇ ਬਿਨਾ ਕਿਸੇ ਦੇਰੀ ਤੋਂ ਦੁਕਾਨਾਂ ਅਤੇ ਮਕਾਨਾਂ ਦਾ ਪ੍ਰਾਪਰਟੀ ਟੈਕਸ ਨਗਰ ਕੌਂਸਲ ਦਫ਼ਤਰ ਵਿਚ ਜਮ੍ਹਾਂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ 30 ਸਤੰਬਰ ਤੋਂ ਬਾਅਦ ਜੁਰਮਾਨੇ ਸਮੇਤ ਮੌਜੂਦਾ ਅਤੇ ਪਿਛਲੇ ਸਾਲਾਂ ਦੇ ਟੈਕਸ ਦੀ ਵਸੂਲੀ ਕੀਤੀ ਜਾਵੇਗੀ।