ਯੂਪੀ ਤੋਂ ਆਏ ਝੋਨੇ ਦੇ 10 ਟਰੱਕ ਕਾਬੂ

ਯੂਪੀ ਤੋਂ ਆਏ ਝੋਨੇ ਦੇ 10 ਟਰੱਕ ਕਾਬੂ

ਨਿੱਜਰਪੁਰਾ ਟੌਲ ਪਲਾਜ਼ਾ ’ਤੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 21 ਅਕਤੂਬਰ
ਨਿੱਜਰਪੁਰਾ ਟੌਲ ਪਲਾਜ਼ਾ ’ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਲਗਾਏ ਮੋਰਚੇ ਦੌਰਾਨ ਅੱਜ ਯੂਪੀ ਤੋਂ ਆ ਰਹੇ ਝੋਨੇ ਦੇ 10 ਟਰੱਕ ਕਾਬੂ ਕੀਤੇ ਗਏ। ਕੁਝ ਦਿਨ ਪਹਿਲਾਂ ਵੀ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਨੇ ਇੱਥੋਂ ਹੀ ਯੂਪੀ ਤੋਂ ਆਏ 5 ਟਰੱਕ ਝੋਨੇ ਦੇ ਕਾਬੂ ਕੀਤੇ ਸਨ। ਕਿਸਾਨ ਆਗੂ ਹਰਜੀਤ ਸਿੰਘ ਝੀਤਾ ਨੇ ਕਿਹਾ ਪੰਜਾਬ ਦੀਆਂ ਮੰਡੀਆਂ ਵਿੱਚ ਐਮਐਸਪੀ ਦੇ ਚਲਦਿਆਂ ਵੱਧ ਭਾਅ ਹੋਣ ਕਰਕੇ, ਉੱਤਰ ਪ੍ਰਦੇਸ਼ ਤੋਂ ਸਸਤਾ ਝੋਨਾ ਲਿਆ ਕੇ ਇੱਥੇ ਮਹਿੰਗਾ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਇਸ ਤਰ੍ਹਾਂ ਹੋਣ ਨਾਲ ਸਥਾਨਕ ਕਿਸਾਨਾਂ ਦੀ ਝੋਨੇ ਦੀ ਫਸਲ ਘੱਟ ਮੁੱਲ ‘ਤੇ ਵਿਕਦੀ ਹੈ ਅਤੇ ਸਥਾਨਕ ਵਪਾਰੀ ਇੱਥੋਂ ਦੇ ਕਿਸਾਨਾਂ ਦਾ ਝੋਨਾ ਖਰੀਦਣ ਤੋਂ ਕੰਨੀ ਕਤਰਾਉਂਦੇ ਹਨ, ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਰੂਪ ਤੋਂ ਕਾਫ਼ੀ ਨੁਕਸਾਨ ਹੁੰਦਾ ਹੈ। ਊਨ੍ਹਾਂ ਦੱਸਿਆ ਕਿ ਬੀਤੇ ਦੋ ਦਿਨਾਂ ਦੌਰਾਨ ਯੂਪੀ ਤੋਂ ਝੋਨਾ ਲਿਆ ਰਹੇ ਕੁੱਲ 20 ਟਰੱਕ ਫੜੇ ਗਏ ਹਨ। ਬੀਤੀ ਰਾਤ ਵੀ 10 ਟਰੱਕ ਆਏ ਸਨ, ਜਿਨ੍ਹਾਂ ਨੂੰ ਜਥੇਬੰਦੀਆਂ ਨੇ ਘੇਰਿਆ ਹੈ। ਐਸਐਚਓ ਜੰਡਿਆਲਾ ਗੁਰੂ ਦਾ ਕਹਿਣਾ ਹੈ ਕਿ ਇਨ੍ਹਾਂ ਟਰੱਕ ਚਾਲਕਾਂ ਦੇ ਕੋਲ ਕਾਗਜ਼ਾਤ ਪੂਰੇ ਹਨ ਇਸ ਲਈ ਊਹ ਕੋਈ ਕਾਰਵਾਈ ਨਹੀਂ ਕਰ ਸਕਦੇ। ਫੇਰ ਵੀ ਮਾਮਲੇ ਦਾ ਹੱਲ ਕੱਢਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਅੰਮ੍ਰਿਤਸਰ ਤੇ ਕੱਟੜਾ ਵਿਚਾਲੇ ਸੰਪਰਕ ਬਣਨ ਨਾਲ ਸੈਰ ਸਪਾਟੇ ਨੂੰ ਮਿਲੇਗਾ...

ਸ਼ਹਿਰ

View All