ਪੱਤਰ ਪ੍ਰੇਰਕ
ਫਗਵਾੜਾ, 4 ਜੂਨ
ਪਿੰਡ ਡੁਮੇਲੀ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਦੇ ਕਰੀਬ 100 ਪਰਿਵਾਰ ਅਕਾਲੀ-ਭਾਜਪਾ ਛੱਡ ਕੇ ‘ਆਪ’ ’ਚ ਸ਼ਾਮਿਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਕਰੋਨਾ ਆਫ਼ਤ ਦੌਰਾਨ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਨੇ ਐਲਾਨ ਤਾਂ ਕੀਤੇ ਪਰ ਕਿਸੇ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ ਜਦਕਿ ਆਮ ਆਦਮੀ ਪਾਰਟੀ ਵਲੋਂ ਇਸ ਔਖੀ ਘੜੀ ’ਚ ਉਨ੍ਹਾਂ ਨੂੰ ਸਹਾਰਾ ਦਿੱਤਾ ਗਿਆ, ਜਿਸ ਕਰ ਕੇ ਉਨ੍ਹਾਂ ਦੇ ਘਰ ਦੇ ਚੁੱਲ੍ਹੇ ਵੱਲਦੇ ਰਹੇ। ਇਨ੍ਹਾਂ ਪਰਿਵਾਰਾਂ ਦਾ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਤੇ ਹਲਕਾ ਇੰਚਾਰਜ ਸੰਤੋਸ਼ ਕੁਮਾਰ ਗੋਗੀ ਤੋਂ ਇਲਾਵਾ ਸੂਬਾ ਸਪੋਕਸਮੈਨ ਕਸ਼ਮੀਰ ਸਿੰਘ ਮੱਲੀ ਐਡਵੋਕੇਟ, ਰਿਟਾ. ਪ੍ਰਿੰਸੀਪਲ ਹਰਮੇਸ਼ ਪਾਠਕ, ਸ਼ੀਤਲ ਸਿੰਘ ਪਲਾਹੀ, ਰਿਟਾ. ਪ੍ਰਿੰਸੀਪਲ ਨਿਰਮਲ ਸਿੰਘ ਵਲੋਂ ਸਿਰੋਪੇ ਪਾ ਕੇ ਸਵਾਗਤ ਕੀਤਾ ਗਿਆ।
ਇਸ ਮੌਕੇ ਨਰੇਸ਼ ਸ਼ਰਮਾ, ਵਿੱਕੀ, ਰੋਹਿਤ ਸ਼ਰਮਾ, ਰਵੀ ਖਾਟੀ, ਰਾਜੇਸ਼ ਕੌਲਸਰ, ਵਿਨੋਦ ਭਾਸਕਰ, ਦੀਪਾ ਦਿਆਲਪੁਰੀ, ਅਮਨਦੀਪ ਸਿੰਘ ਤੇ ਬਿੱਟੂ ਭਾਣੋਕੀ, ਮੁਲਖਰਾਜ ਵੀ ਸ਼ਾਮਿਲ ਸਨ।