11 ਵਿਦਿਆਰਥੀ ਅਤੇ ਇੱਕ ਅਧਿਆਪਕ ਕਰੋਨਾ ਪਾਜ਼ੇਟਿਵ

11 ਵਿਦਿਆਰਥੀ ਅਤੇ ਇੱਕ ਅਧਿਆਪਕ ਕਰੋਨਾ ਪਾਜ਼ੇਟਿਵ

ਪੱਤਰ ਪ੍ਰੇਰਕ

ਤਰਨ ਤਾਰਨ, 26 ਫਰਵਰੀ

ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ 11 ਵਿਦਿਆਰਥੀਆਂ ਅਤੇ ਸਰਕਾਈ ਹਾਈ ਸਕੂਲ ਬਾਗੜੀਆਂ ਦੇ ਇਕ ਅਧਿਆਪਕ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਖੇਤਰ ਵਿੱਚ ਸਹਿਮ ਫੈਲ ਗਿਆ ਹੈ। ਹੁਣ ਤੱਕ ਵਖ-ਵੱਖ ਸਕੂਲਾਂ ਦੇ 23 ਵਿਦਿਆਰਥੀਆਂ ਅਤੇ ਛੇ ਅਧਿਆਪਕਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ| ਪੰਜਾਬ ਸਰਕਾਰ ਵਲੋਂ ਪਹਿਲਾਂ ਹੀ 1 ਮਾਰਚ ਤੋਂ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹੋਏ ਹਨ| ਪ੍ਰਿੰਸੀਪਲ ਜਗਵਿੰਦਰ ਸਿੰਘ ਨੇ ਕਿਹਾ ਕਿ ਸਕੂਲ ਦੇ ਸਾਰੇ ਅਧਿਆਪਕਾਂ ਨੇ ਟੈਸਟ ਕਰਵਾਉਣ ਲਈ ਸਹਿਮਤੀ ਦੇ ਦਿੱਤੀ ਹੈ ਅਤੇ ਸਕੂਲ ਨੂੰ ਸੈਨੇਟਾਈਜ਼ ਕਰ ਦਿੱਤਾ ਗਿਆ ਹੈ| ਸਾਲਾਨਾ ਪ੍ਰੀਖਿਆਵਾਂ ਐਨ ਸਿਰ ’ਤੇ ਹੋਣ ਕਰਕੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਪ੍ਰੇਸ਼ਾਨ ਹਨ|

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All