ਵਿਦੇਸ਼ ਭੇਜਣ ਦੇ ਨਾਂ ’ਤੇ 12 ਲੱਖ ਦੀ ਠੱਗੀ
ਨਿੱਜੀ ਪੱਤਰ ਪ੍ਰੇਰਕਕਾਦੀਆਂ, 8 ਜੁਲਾਈ ਵਿਦੇਸ਼ ਭੇਜਣ ਦੇ ਨਾਂ ’ਤੇ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸੇਖਵਾਂ ਵਿੱਚ ਪੁਲੀਸ ਨੇ ਏਜੰਟ ਵਿਰੁੱਧ ਕੇਸ ਦਰਜ ਕੀਤਾ ਹੈ। ਡੀਐੱਸਪੀ ਪਰਮਬੀਰ ਸਿੰਘ ਨੇ ਦੱਸਿਆ ਕਿ ਸਰਵਨ ਸਿੰਘ ਵਾਸੀ ਠੱਕਰ...
Advertisement
ਨਿੱਜੀ ਪੱਤਰ ਪ੍ਰੇਰਕਕਾਦੀਆਂ, 8 ਜੁਲਾਈ
ਵਿਦੇਸ਼ ਭੇਜਣ ਦੇ ਨਾਂ ’ਤੇ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸੇਖਵਾਂ ਵਿੱਚ ਪੁਲੀਸ ਨੇ ਏਜੰਟ ਵਿਰੁੱਧ ਕੇਸ ਦਰਜ ਕੀਤਾ ਹੈ। ਡੀਐੱਸਪੀ ਪਰਮਬੀਰ ਸਿੰਘ ਨੇ ਦੱਸਿਆ ਕਿ ਸਰਵਨ ਸਿੰਘ ਵਾਸੀ ਠੱਕਰ ਸੰਧੂ ਨੇ ਇਨਸਾਫ ਲਈ ਉੱਚ ਪੁਲੀਸ ਅਧਿਕਾਰੀਆਂ ਨੂੰ ਦਿੱਤੀ ਦਰਖਾਸਤ ਰਾਹੀਂ ਦੱਸਿਆ ਕਿ ਅਮਰਜੀਤ ਸਿੰਘ ਵਾਸੀ ਤਲਵਾੜਾ ਜ਼ਿਲ੍ਹਾ ਹੁਸ਼ਿਆਰਪੁਰ ਨੇ ਉਸ ਦੇ ਲੜਕੇ ਹਰਮਨਪ੍ਰੀਤ ਸਿੰਘ ਨੂੰ ਪੁਰਤਗਾਲ ਭੇਜਣ ਦੇ ਨਾਂ ’ਤੇ 12 ਲੱਖ ਰੁਪਏ ਠੱਗੀ ਮਾਰੀ ਹੈ। ਇਸ ਏਜੰਟ ਨੇ ਪੈਸੇ ਲੈਣ ਦੇ ਬਾਅਦ ਉਸਦੇ ਲੜਕੇ ਨੂੰ ਵਿਦੇਸ ਨਹੀਂ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰਨ ਮਗਰੋਂ ਸਰਵਨ ਸਿੰਘ ਅਨੁਸਾਰ ਥਾਣਾ ਸੇਖਵਾਂ ਵਿੱਚ ਏਜੰਟ ਅਮਰਜੀਤ ਸਿੰਘ ਵਿਰੁੱਧ ਕੇਸ ਦਰਜ ਕੀਤਾ ਹੈ।
Advertisement
Advertisement