ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 24 ਜੂਨ
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚੋਂ ਅੱਜ ਚੈਕਿੰਗ ਦੌਰਾਨ 12 ਮੋਬਾਈਲ, 11 ਸਿਮ ਕਾਰਡ, 9 ਚਾਰਜਰ ਅਤੇ 2 ਡਾਟਾ ਕੇਬਲ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਮੁਖੀ ਰਾਜਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਚੈਕਿੰਗ ਦੌਰਾਨ ਵੱਖ-ਵੱਖ ਕੈਦੀਆਂ ਸਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਸੁਖਦਿਆਲ ਸਿੰਘ, ਹਰਪਾਲ ਸਿੰਘ, ਗੁਰਵਿੰਦਰ ਸਿੰਘ, ਰਣਜੀਤ ਸਿੰਘ ਅਤੇ ਅਨੂਪ ਸਿੰਘ ਕੋਲੋਂ 12 ਮੋਬਾਈਲ, 11 ਸਿਮ ਕਾਰਡ, 9 ਚਾਰਜਰ ਅਤੇ 2 ਡਾਟਾ ਕੇਬਲ ਬਰਾਮਦ ਹੋਏ ਹਨ। ਇਸ ਸੰਬਧੀ ਸਹਾਇਕ ਸੁਪਰਡੈਂਟ ਕਿਰਪਾਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ।