ਪੱਤਰ ਪ੍ਰੇਰਕ
ਤਰਨ ਤਾਰਨ, 14 ਜੁਲਾਈ
ਤਰਨ ਤਾਰਨ ਸ਼ਹਿਰ ਦੇ ਵਾਸੀ ਸਤਪਾਲ ਸਿੰਘ ਦੇ ਲੜਕੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲੀਸ ਵਿੱਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਨੇੜਲੇ ਪਿੰਡ ਨਵਾਂ ਪਿੰਡ ਡਾਲੇਕੇ ਦੇ ਇੱਕ ਵਸਨੀਕ ਨੇ 14 ਲੱਖ ਰੁਪਏ ਦੀ ਠੱਗੀ ਮਾਰੀ ਹੈ| ਐੱਸਐੱਸਪੀ ਦੇ ਹੁਕਮਾਂ ’ਤੇ ਕੀਤੀ ਜਾਂਚ ਦੇ ਆਧਾਰ ’ਤੇ ਖਜਾਨ ਸਿੰਘ ਵਾਸੀ ਨਵਾਂ ਪਿੰਡ ਡਾਲੇਕੇ ਖਿਲਾਫ਼ ਧਾਰਾ 420 ਤਹਿਤ ਕੇਸ ਦਰਜ ਕੀਤਾ ਗਿਆ ਹੈ| ਮਾਮਲੇ ਦੇ ਤਫ਼ਤੀਸ਼ੀ ਅਧਿਕਾਰੀ ਏਐੱਸਆਈ ਕਰਨੈਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਇੱਕ ਸਾਲ ਦੇ ਕਰੀਬ ਪਹਿਲਾਂ ਸਤਪਾਲ ਸਿੰਘ ਕੋਲੋਂ ਉਸ ਦੇ ਲੜਕੇ ਨੂੰ ਪੁਲੀਸ ਵਿੱਚ ਸਬ-ਇੰਸਪੈਕਟਰ ਭਰਤੀ ਕਰਵਾਉਣ ਦੇ ਨਾਂ ਇਹ ਰਕਮ ਲਈ ਸੀ ਪਰ ਉਹ ਨਾ ਤਾਂ ਅੰਮ੍ਰਿਤਪਾਲ ਸਿੰਘ ਨੂੰ ਨੌਕਰੀ ਦਿਵਾ ਸਕਿਆ ਅਤੇ ਨਾ ਹੀ ਉਹ ਪੈਸੇ ਵਾਪਸ ਕਰ ਰਿਹਾ ਸੀ| ਪੁਲੀਸ ਨੇ ਮਾਮਲੇ ਦੀ ਪੜਤਾਲ ਕਰਨ ਮਗਰੋਂ ਕੇਸ ਦਰਜ ਕੀਤਾ ਹੈ|