ਪੱਤਰ ਪ੍ਰੇਰਕ
ਤਰਨ ਤਾਰਨ, 19 ਅਗਸਤ
ਸਰਹੱਦੀ ਖੇਤਰ ਦੇ ਪਿੰਡ ਕਸੇਲ ਵਿੱਚ ਸਥਿਤ ਗੈਸ ਏਜੰਸੀ ਦੇ ਗੁਦਾਮ ਤੋਂ ਅੱਜ ਸ਼ਾਮ ਛੇ ਹਥਿਆਰਬੰਦ ਲੁਟੇਰੇ 17 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ| ਇਸ ਸਬੰਧੀ ਸਰਾਏ ਅਮਾਨਤ ਖਾਂ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਹੈ|
ਪੁਲੀਸ ਅਧਿਕਾਰੀ ਏਐੱਸਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਲੁਟੇਰੇ ਦੋ ਮੋਟਰਸਾਈਕਲਾਂ ’ਤੇ ਆਏ ਅਤੇ ਗੁਦਾਮ ਦੇ ਕੈਸ਼ੀਅਰ ਕੋਲੋਂ ਹਥਿਆਰ ਦਿਖਾ ਕੇ 17 ਹਜ਼ਾਰ ਰੁਪਏ ਲੁੱਟ ਕੇ ਲੈ ਗਏ। ਪੁਲੀਸ ਅਧਿਕਾਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਲੁਟੇਰਿਆਂ ਦੀ ਸ਼ਨਾਖਤ ਕਰਨ ਲਈ ਆਸ ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਘੋਖ ਸ਼ੁਰੂ ਕੀਤੀ ਹੈ| ਡੀਐੱਸਪੀ ਸੁਖਵਿੰਦਰ ਸਿੰਘ ਨੇ ਘਟਨਾ ਦੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਹੈ|