ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਰੋਨਾ ਕਾਰਨ 22 ਮੌਤਾਂ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਰੋਨਾ ਕਾਰਨ 22 ਮੌਤਾਂ

ਸਿਵਲ ਹਸਪਤਾਲ ਜਲੰਧਰ ਵਿੱਚ ਕਰੋਨਾ ਵੈਕਸੀਨ ਲਗਵਾਉਣ ਲਈ ਰਜਿਸਟਰੇਸ਼ਨ ਕਰਵਾਉਂਦੇ ਹੋਏ ਲੋਕ। -ਫੋਟੋ: ਮਲਕੀਅਤ ਸਿੰਘ

ਜਗਤਾਰ ਸਿੰਘ ਲਾਂਬਾ  

ਅੰਮ੍ਰਿਤਸਰ,  7  ਮਈ 

ਕਰੋਨਾ ਕਾਰਨ ਅੱਜ ਜ਼ਿਲ੍ਹੇ ਵਿੱਚ 22 ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 502  ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਤੋਂ ਮਿਲੀ         ਜਾਣਕਾਰੀ ਮੁਤਾਬਕ ਕਰੋਨਾ ਕਾਰਨ ਹੁਣ ਤਕ ਜ਼ਿਲ੍ਹੇ ਵਿਚ 1079 ਮੌਤਾ ਹੋ ਚੁੱਕੀਆਂ ਹਨ ਅਤੇ ਇਸ ਵੇਲੇ ਕਰੋਨਾ ਦੇ 5497 ਐਕਟਿਵ ਕੇਸ ਹਨ। 

ਜਲੰਧਰ (ਪਾਲ ਸਿੰਘ ਨੌਲੀ): ਜ਼ਿਲ੍ਹੇ ਵਿਚ ਅੱਜ ਕਰੋਨਾ ਪੀੜਤ 10 ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 564 ਨਵੇਂ ਪਾਜ਼ੇਟਿਵ ਮਰੀਜ਼ ਆਏ ਹਨ। ਸਿਹਤ ਵਿਭਾਗ    ਦੀਆਂ ਰਿਪੋਰਟਾਂ ਅਨੁਸਾਰ ਹੁਣ ਤੱਕ 1144 ਮੌਤਾਂ ਹੋ ਚੁੱਕੀਆਂ ਹਨ ਅਤੇ ਪਾਜ਼ੇਟਿਵ ਮਰੀਜ਼ਾਂ ਦੀ      ਗਿਣਤੀ 47968 ਤੱਕ ਜਾ ਪਹੁੰਚੀ ਹੈ।  

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਹੁਸ਼ਿਆਰਪੁਰ ’ਚ ਅੱਜ 266 ਕਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਜਦਕਿ 7 ਮਰੀਜ਼ਾਂ ਦੀ ਮੌਤ ਹੋ ਗਈ। ਸਿਵਲ ਸਰਜਨ             ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ       ਹੁਣ ਤੱਕ 20570 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਤੇ       771 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।  

ਪਠਾਨਕੋਟ (ਐੱਨ.ਪੀ.ਧਵਨ): ਕਰੋਨਾ ਕਾਰਨ ਅੱਜ 6 ਵਿਅਕਤੀਆਂ ਦੀ ਮੌਤ ਹੋ ਗਈ। 436 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਕੁਲ ਐਕਟਿਵ ਕੇਸਾਂ ਦੀ ਸੰਖਿਆ ਵੱਧ ਕੇ 2273 ਹੋ ਗਈ ਹੈ।     ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਆਏ ਐਕਟਿਵ ਕੇਸਾਂ ਨਾਲ ਜ਼ਿਲ੍ਹੇ ਵਿੱਚ ਗਿਣਤੀ ਹੋਰ ਵਧ ਗਈ ਹੈ।  

ਤਰਨ ਤਾਰਨ (ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਕੋਵਿਡ-19 ਵਾਇਰਸ ਤੋਂ ਪੀੜਤ ਅੱਜ ਇਕ ਔਰਤ ਦੀ ਮੌਤ ਹੋ ਗਈ ਜਿਸ ਨਾਲ ਇਸ ਮਹਾਮਾਰੀ ਨਾਲ ਮਾਰੇ ਗਏ ਵਿਅਕਤੀਆਂ ਦੀ ਗਿਣਤੀ 233 ਹੋ ਗਈ ਹੈ। ਇਸ ਦੇ ਨਾਲ ਹੀ 76 ਹੋਰ ਪਾਜ਼ੇੇਟਿਵ ਕੇਸ ਆਏ ਹਨ। ਜਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ 652 ਹੋ ਗਈ ਹੈ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜਿਲ੍ਹੇ ਵਿੱਚ ਹੁਣ ਤੱਕ 1,03,648 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। 

ਫਗਵਾੜਾ (ਜਸਬੀਰ ਚਾਨਾ): ਫਗਵਾੜਾ ’ਚ ਅੱਜ ਕਰੋਨਾ ਦੇ 14 ਨਵੇਂ ਮਾਮਲੇ ਸਾਹਮਣੇ ਆਏ ਹਨ ਇਸ ਦੀ ਪੁਸ਼ਟੀ ਐੱਸਐੱਮਓ ਡਾ. ਕਮਲ ਕਿਸ਼ੋਰ ਤੇ ਨੋਡਲ ਅਫ਼ਸਰ ਡਾ. ਨਰੇਸ਼ ਕੁੰਦਰਾ ਨੇ ਕੀਤੀ।

ਟੀਕਾ ਲੱਗਣ ਦਾ ਸਰਟੀਫ਼ਿਕੇਟ ਕਿਸੇ ਹੋਰ ਸੈਂਟਰ ਤੋਂ ਜਾਰੀ 

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਫ਼ਗਵਾੜਾ ਦੇ ਇਕ ਪਤੀ-ਪਤਨੀ ਨੂੰ ਕਰੋਨਾ ਵੈਕਸੀਨ ਦਾ ਟੀਕਾ ਲਗਵਾਏ ਬਗੈਰ ਹੀ ਸਿਹਤ ਵਿਭਾਗ ਵੱਲੋਂ ਟੀਕਾਕਰਨ ਦਾ ਸਰਟੀਫ਼ਿਕੇਟ ਜਾਰੀ ਹੋ ਗਿਆ ਹੈ। ਫ਼ਗਵਾੜਾ ਵਾਸੀ ਰਾਮ ਨਰੇਸ਼ ਅਤੇ ਉਸ ਦੀ ਪਤਨੀ ਪ੍ਰੀਤੀ ਨੇ ਵੀਰਵਾਰ ਨੂੰ ‘ਕੋਵਿਨ’ ਪੋਰਟਲ ’ਤੇ ਟੀਕੇ ਲਈ ਰਜਿਸਟ੍ਰੇਸ਼ਨ ਕਰਵਾਈ ਸੀ। ਜਦੋਂ ਉਹ ਸ਼ੇਰਗੜ੍ਹ ਪਹੁੰਚੇ ਤਾਂ ਪਤਾ ਲੱਗਿਆ ਕਿ ਉੱਥੇ ਕੋਈ ਟੀਕੇ ਨਹੀਂ ਲੱਗ ਰਹੇ। ਪਿੰਡ ਸਾਹਰੀ ਵੀ ਟੀਕਾ ਨਾ ਲੱਗਿਆ। ਇਸ ਮਗਰੋਂ ਉਹ ਸਿਵਲ ਹਸਪਤਾਲ ਹੁਸ਼ਿਆਰਪੁਰ ਗਏ, ਜਿਥੇ ਉਨ੍ਹਾਂ ਨੂੰ ਅਗਲੇ ਦਿਨ ਟੀਕੇ ਲਗਾਏ ਗਏ, ਪਰ ਉਨ੍ਹਾਂ ਨੂੰ ਜਾਰੀ ਕੀਤੇ ਗਏ ਸਰਟੀਫਿਕੇਟ ਵਿੱਚ ਟੀਕਾ ਲੱਗਣ ਵਾਲਾ ਕੇਂਦਰ ਸਾਹਰੀ ਪਿੰਡ ਦੱਸਿਆ ਗਿਆ ਹੈ ਤੇ ਸਟਾਫ਼ ਮੈਂਬਰਾਂ ਦੇ ਨਾਮ ਵੀ ਦਰਜ ਹਨ। ਸਿਵਲ ਸਰਜਨ ਡਾ. ਰਣਜੀਤ ਸਿੰਘ ਦਾ ਕਹਿਣਾ ਹੈ ਕਿ ਅਜਿਹਾ ਪੋਰਟਲ ਦੀ ਗਲਤੀ ਕਰ ਕੇ ਹੋਇਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਮੈਮੋਰੰਡਮ ਜਾਰੀ ਕਰਦਿਆਂ 30 ਦਿਨਾਂ ਵਿੱਚ ਜਵਾਬ ਮੰਗਿਆ, ਪੈਨਸ਼ਨ ਜਾਂ ਗਰੈ...

ਸ਼ਹਿਰ

View All