ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਪਿੰਡਾਂ ਨੰਗਲ ਵੰਝਾਂਵਾਲਾ ਤੇ ਦੂਹਰੀਆਂ ਦੇ ਹੜ੍ਹ ਪੀੜਤ ਪਸ਼ੂ ਪਾਲਕਾਂ ਨੂੰ 24 ਟਨ ਸੁੱਕਾ ਚਾਰਾ ਵੰਡਿਆ ਗਿਆ। ਇਸ ਸਬੰਧੀ ਡਾ. ਐੱਸ.ਪੀ. ਓਬਰਾਏ ਨੇ ਦੱਸਿਆ ਕਿ ਇਸ ਔਖੀ ਘੜੀ ਵੇਲੇ ਪੰਜਾਬ ਦੇ ਸਮੁੱਚੇ ਪ੍ਰਭਾਵਿਤ ਖੇਤਰਾਂ ਵਿੱਚ ਉਨ੍ਹਾਂ ਦੀਆਂ ਟੀਮਾਂ ਦਿਨ-ਰਾਤ ਸੇਵਾ ਕਾਰਜ ਨਿਭਾਅ ਰਹੀਆਂ ਹਨ ਅਤੇ ਇਹ ਸੇਵਾ ਚਾਰੇ ਦੀ ਅਗਲੀ ਫ਼ਸਲ ਤਿਆਰ ਹੋਣ ਤੱਕ ਇਹ ਸੇਵਾ ਨਿਰੰਤਰ ਜਾਰੀ ਰਹੇਗੀ। ਇਸ ਦੌਰਾਨ ਇਨ੍ਹਾਂ ਪਿੰਡਾਂ ਦੇ 102 ਲੋੜਵੰਦ ਪਸ਼ੂ ਪਾਲਕਾਂ ਨੂੰ ਘਰੋ ਘਰੀਂ ਹਰੇ ਚਾਰੇ ਦਾ ਆਚਾਰ ਵੰਡਿਆ ਗਿਆ।