ਸ਼ਾਰਜਾਹ ਵਿੱਚ ਫਸੇ 30 ਪੰਜਾਬੀ ਨੌਜਵਾਨ

ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਨਾਲ ਸਬੰਧਿਤ ਨੌਜਵਾਨ ਦਾਣੇ ਦਾਣੇ ਲਈ ਹੋਏ ਮੁਥਾਜ; ਏਜੰਟਾਂ ਨੂੰ ਲੱਖਾਂ ਰੁਪਏ ਦੇ ਕੇ ਰੋਟੀ ਕਮਾਉਣ ਗਏ ਸਨ ਸੰਯੁਕਤ ਅਰਬ ਅਮੀਰਾਤ

ਸ਼ਾਰਜਾਹ ਵਿੱਚ ਫਸੇ 30 ਪੰਜਾਬੀ ਨੌਜਵਾਨ

ਕੇ.ਪੀ. ਸਿੰਘ

ਗੁਰਦਾਸਪੁਰ, 11 ਜੂਨ

ਟਰੈਵਲ ਏਜੰਟਾਂ ਨੂੰ ਮੋਟੀਆਂ ਰਕਮਾਂ ਦੇ ਕੇ ਪੈਸਾ ਕਮਾਉਣ ਸੰਯੁਕਤ ਅਰਬ ਅਮੀਰਾਤ ਪਹੁੰਚੇ 30 ਦੇ ਕਰੀਬ ਨੌਜਵਾਨ ਇਸ ਵੇਲੇ ਬੇਹੱਦ ਮੰਦੇ ਹਾਲਾਤ ’ਚੋਂ ਲੰਘ ਰਹੇ ਹਨ। ਖ਼ੁਦ ਨੂੰ ਮੂਲ ਰੂਪ ਵਿੱਚ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਨਾਲ ਸਬੰਧਿਤ ਦੱਸਣ ਵਾਲੇ ਇਨ੍ਹਾਂ ਨੌਜਵਾਨਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਉਹ ਦੱਸ ਰਹੇ ਹਨ ਕਿ ਉਹ ਸ਼ਾਰਜਾਹ (ਸੰਯੁਕਤ ਅਰਬ ਅਮੀਰਾਤ) ਵਿਚ ਫਸੇ ਹੋਏ ਹਨ। ਟਰੈਵਲ ਏਜੰਟਾਂ ਦੇ ਵਾਅਦਿਆਂ ਅਨੁਸਾਰ ਨਾ ਤਾਂ ਉਨ੍ਹਾਂ ਨੂੰ ਉੱਥੇ ਕੋਈ ਕੰਮ ਦਿੱਤਾ ਗਿਆ ਅਤੇ ਨਾ ਹੀ ਹੁਣ ਉਨ੍ਹਾਂ ਕੋਲ ਰੋਟੀ ਖਾਣ ਲਈ ਪੈਸੇ ਹਨ।

ਵੀਡੀਓ ਵਿਚ ਮੌਜੂਦ ਨੌਜਵਾਨਾਂ ਦਾ ਦੋਸ਼ ਹੈ ਕਿ ਉਹ ਦੀਨਾਨਗਰ ਅਤੇ ਗੁਰਦਾਸਪੁਰ ਦੇ ਏਜੰਟਾਂ ਨੂੰ ਲੱਖਾਂ ਰੁਪਏ ਦੇ ਕੇ ਦੁਬਈ ਪਹੁੰਚੇ ਸਨ। ਏਜੰਟਾਂ ਨੇ ਉਸ ਨੂੰ ਵਰਕ ਪਰਮਿਟ ਵੀਜ਼ਾ ਦੇ ਕੇ ਦੁਬਈ ਭੇਜਿਆ ਸੀ। ਸ਼ਾਰਜਾਹ ਤੋਂ ਭੇਜੀ ਗਈ ਵੀਡੀਓ ਵਿੱਚ ਉਨ੍ਹਾਂ ਦੱਸਿਆ ਕਿ ਉੱਥੇ ਪਹੁੰਚੇ ਉਨ੍ਹਾਂ ਨੂੰ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਹੁਣ ਤੱਕ ਨਾ ਤਾਂ ਕਿਸੇ ਕੰਪਨੀ ਦੇ ਅਧਿਕਾਰੀ ਨੇ ਉਸ ਨਾਲ ਸੰਪਰਕ ਕੀਤਾ ਹੈ ਅਤੇ ਨਾ ਹੀ ਉਸ ਨੂੰ ਕੋਈ ਕੰਮ ਮਿਲਿਆ ਹੈ। ਸਥਿਤੀ ਏਨੀ ਮਾੜੀ ਹੋ ਗਈ ਹੈ ਕਿ ਹੁਣ ਉਨ੍ਹਾਂ ਕੋਲ ਖਾਣ ਪੀਣ ਲਈ ਪੈਸੇ ਵੀ ਨਹੀਂ ਹਨ। ਉਨ੍ਹਾਂ ਵਿੱਚੋਂ ਬਹੁਤ ਸਾਰੇ ਨੌਜਵਾਨ ਬਿਮਾਰ ਵੀ ਹੋ ਰਹੇ ਹਨ। ਉਨ੍ਹਾਂ ਕੋਲ ਕੋਈ ਕਾਗ਼ਜ਼ਾਤ ਨਾ ਹੋਣ ਕਾਰਨ ਉਹ ਬਾਹਰ ਜਾ ਕੇ ਦਵਾਈ ਵੀ ਨਹੀਂ ਲੈ ਸਕਦੇ। ਨੌਜਵਾਨਾਂ ਦਾ ਕਹਿਣਾ ਹੈ ਕਿ ਲਗਪਗ ਤਿੰਨ ਮਹੀਨਿਆਂ ਬਾਅਦ ਉਨ੍ਹਾਂ ਦੇ ਵੀਜ਼ਿਆਂ ਦੀ ਮਿਆਦ ਵੀ ਖ਼ਤਮ ਹੋ ਗਈ ਹੈ, ਜਿਸ ਕਰਕੇ ਹਜ਼ਾਰਾਂ ਰੁਪਏ ਦਾ ਜੁਰਮਾਨਾ ਵੀ ਉਨ੍ਹਾਂ ਦੇ ਸਿਰ ’ਤੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਆਪਣੇ ਏਜੰਟਾਂ ਨੂੰ ਫ਼ੋਨ ਕਰਦੇ ਹਨ ਤਾਂ ਏਜੰਟ ਉਨ੍ਹਾਂ ਦੇ ਫ਼ੋਨ ਨਹੀਂ ਚੁੱਕਦੇ। ਉਨ੍ਹਾਂ ਭਾਰਤ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਭਾਰਤ ਵਾਪਸ ਲਿਆਉਣ ਦੇ ਪ੍ਰਬੰਧ ਕੀਤੇ ਜਾਣ।

ਉਧਰ ਐੱਸਐੱਸਪੀ ਗੁਰਦਾਸਪੁਰ ਡਾ. ਨਾਨਕ ਸਿੰਘ ਨਾਲ ਇਸ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਕਤ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ। ਹੁਣ ਇਹ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਤੇ ਇਸ ਮਾਮਲੇ ਦੀ ਪੂਰੀ ਜਾਂਚ ਕਰਵਾਉਣਗੇ।

ਕੈਪਸ਼ਨ: ਸ਼ਾਰਜਾਹ ਵਿੱਚ ਫਸੇ ਨੌਜਵਾਨਾਂ ਦੀ ਵੀਡੀਓ ਕਲਿੱਪ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All