ਪੱਤਰ ਪ੍ਰੇਰਕ
ਜੈਂਤੀਪੁਰ, 10 ਫਰਵਰੀ
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਹਲਕਾ ਮਜੀਠਾ ਤੋਂ ਉਮੀਦਵਾਰ ਗਨੀਵ ਕੌਰ ਮਜੀਠੀਆ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਸਰਕਾਰ ਆਉਣ ’ਤੇ ਸਮਾਜ ਭਲਾਈ ਸਕੀਮਾਂ ਪ੍ਰਭਾਵਸ਼ਾਲੀ ਢੰਗ ਨਾਲ ਹਲਕਾ ਮਜੀਠਾ ਵਿਚ ਲਾਗੂ ਕੀਤੀਆਂ ਜਾਣਗੀਆਂ।
ਅੱਜ ਮਰੜੀ ਕਲਾਂ ਸਰਕਲ ਦੇ ਪਿੰਡਾਂ ਸ਼ਾਮ ਨਗਰ, ਮਰੜੀ ਕਲਾਂ, ਥਰੀਏਵਾਲ, ਮਰੜੀ ਖੁਰਦ, ਭੰਗਾਲੀ ਕਲਾਂ, ਗੁੱਜਰਪੁਰਾ ਅਤੇ ਭੰਗਾਲੀ ਖੁਰਦ ਪਿੰਡਾਂ ਵਿਚ ਵੱਖ-ਵੱਖ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਹਲਕਾ ਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਹਲਕੇ ਦੇ ਗਰੀਬ ਲੋਕਾਂ ਦੇ ਨੀਲੇ ਕਾਰਡ ਕਾਂਗਰਸ ਸਰਕਾਰ ਵੇਲੇ ਕੱਟ ਦਿੱਤੇ ਗਏ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਦੀ ਸਰਕਾਰ ਆਉਣ ’ਤੇ ਸਮਾਜ ਭਲਾਈ ਸਕੀਮਾਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾਣਗੀਆਂ।