ਸਿਹਤ ਵਿਭਾਗ ਵਿਚ 4000 ਅਸਾਮੀਆਂ ਭਰੀਆਂ ਜਾਣਗੀਆਂ: ਬਲਬੀਰ ਸਿੱਧੂ

ਸਿਹਤ ਵਿਭਾਗ ਵਿਚ 4000 ਅਸਾਮੀਆਂ ਭਰੀਆਂ ਜਾਣਗੀਆਂ: ਬਲਬੀਰ ਸਿੱਧੂ

ਹਸਪਤਾਲ ਦਾ ਉਦਘਾਟਨ ਕਰਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਹੋਰ| -ਫਟੋ: ਗੁਰਬਖਸ਼ਪੁਰੀ

ਗੁਰਬਖਸ਼ਪੁਰੀ/ਹਰਪਾਲ ਨਾਗਰਾ/ਗੁਰਭੇਜ ਸਿੰਘ ਰਾਣਾ
ਤਰਨ ਤਾਰਨ/ਫ਼ਤਹਿਗੜ੍ਹ ਚੂੜੀਆਂ/ਸ੍ਰੀ ਹਰਗੋਬਿੰਦਪੁਰ , 13 ਜੁਲਾਈ 

ਪੰਜਾਬ ਸਰਕਾਰ ਵੱਲੋਂ ਕੋਵਿਡ-19 ਖ਼ਿਲਾਫ਼ ਵਿੱਢੀ ਮੁਹਿੰਮ ‘ਮਿਸ਼ਨ ਫ਼ਤਹਿ’ ਦੀ ਸਫ਼ਲਤਾ ਲਈ ਸਿਹਤ ਵਿਭਾਗ ਵਿਚ 30 ਸਤੰਬਰ ਤਕ ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ਼ ਤੇ ਹੋਰ ਅਮਲੇ ਦੀਆਂ ਲਗਪਗ 4000 ਅਸਾਮੀਆਂ ਭਰੀਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਫ਼ਤਹਿਗੜ੍ਹ ਚੂੜੀਆਂ ਵਿਚ ਬਣੇ 15 ਬੈੱਡ ਦੇ ‘ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ’ ਦਾ ਉਦਘਾਟਨ ਕਰਨ ਮੌਕੇ ਸਾਂਝੀ ਕੀਤੀ। ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ। 

ਉਦਘਾਟਨ ਕਰਨ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 37 ਜੱਚਾ-ਬੱਚਾ ਹਸਪਤਾਲਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਹਸਪਤਾਲਾਂ ਦਾ ਨਾਮ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਸਾਂਭ ਸੰਭਾਲ ਕਰਨ ਵਾਲੇ ਦਾਈ ਮਾਈ ਦੌਲਤਾਂ ਦੇ ਨਾਮ ਉੱਤੇ ‘ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ’ ਰੱਖੇ ਗਏ ਹਨ। 37 ਹਸਪਤਾਲਾਂ ਵਿਚੋਂ 26 ਤਿਆਰ ਹੋ ਚੁੱਕੇ ਹਨ ਤੇ 11 ਦੀ ਉਸਾਰੀ ਦਾ ਕੰਮ ਜਾਰੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐੱਸਐੱਸਪੀ ਧਰੁਵ ਦਹੀਆ, ਸਿਵਲ ਸਰਜਨ ਡਾ. ਅਨੂਪ ਕੁਮਾਰ, ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ,  ਵਿਧਾਇਕ ਬਲਵਿੰਦਰ ਸਿੰਘ ਲਾਡੀ, ਹਰਮਿੰਦਰ ਸਿੰਘ ਗਿੱਲ, ਸੰਤੋਖ ਸਿੰਘ ਭਲਾਈਪੁਰ ਵੀ ਹਾਜ਼ਰ ਸਨ| 

ਉਨ੍ਹਾਂ ਨੇ ਲੋਕਾਂ ਨੂੰ ‘ਮਿਸ਼ਨ ਫ਼ਤਿਹ’ ਦੀ ਸਫ਼ਲਤਾ ਲਈ ਮਾਸਕ ਪਾਉਣ, ਹੱਥ ਧੋਣ, ਕੋਵਾ ਐਪ ਡਾਊਨਲੋਡ ਕਰਨ ਤੇ ਆਪਸੀ ਦੂਰੀ ਰੱਖਣ ਲਈ ਕਿਹਾ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਹ ਹਸਪਤਾਲ ਸ਼ਹਿਰ ਤੇ ਪੇਂਡੂ ਖੇਤਰ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ। 

ਆਸ਼ਾ ਵਰਕਰਾਂ ਤੇ ਫਾਰਮਾਸਿਸਟਾਂ ਵੱਲੋਂ ਰੋਸ ਵਿਖਾਵਾ

ਇਸ ਮੌਕੇ ਆਲ ਇੰਡੀਆ ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ (ਏਟਕ) ਵੱਲੋਂ ਵਿਖਾਵਾ ਕਰ ਕੇ ਮੰਤਰੀ ਨੂੰ ਮੰਗ ਪੱਤਰ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ  ਦਿੱਤੀ ਜਾਣ ਵਾਲੀ 2500 ਰੁਪਏ ਦੀ ਰਕਮ ਉਨ੍ਹਾਂ ਦੇ ਖਾਤਿਆਂ ਵਿਚ ਬਿਨਾਂ ਦੇਰੀ ਤੋਂ ਪਾਉਣ ਦੀ ਮੰਗ ਕੀਤੀ| ਜਥੇਬੰਦੀ ਦੀ ਆਗੂ ਸੀਮਾ ਸੋਹਲ ਨੇ ਵਰਕਰਾਂ ਦੀ ਅਗਵਾਈ ਕੀਤੀ| ਪਿੰਡਾਂ ਦੀਆਂ ਸਿਵਲ ਡਿਸਪੈਂਸਰੀਆਂ ਦੇ ਰੂਰਲ ਫਾਰਮਾਸਿਸਟ ਅਤੇ ਦਰਜਾ ਚਾਰ ਮੁਲਾਜ਼ਮਾਂ ਨੇ ਵੀ ਰੋਸ ਵਿਖਾਵਾ ਕਰ ਕੇ ਆਪਣੀਆਂ ਸੇਵਾਵਾਂ  ਰੈਗੂਲਰ ਕਰਨ ਦੀ ਮੰਗ ਕੀਤੀ| ਇਸ ਇਮਾਰਤ ਦਾ ਉਦਘਾਟਨ ਕਰਨ ਮੌਕੇ ਸਮਾਜਿਕ ਦੂਰੀ ਬਣਾ ਕੇ ਰੱਖਣ, ਮੂੰਹ ’ਤੇ ਮਾਸਕ ਪਹਿਨਣ ਦੀਆਂ ਹਦਾਇਤਾਂ ਦੀਆਂ ਧੱਜੀਆਂ ਉਡਾਈਆਂ ਗਈਆਂ|

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All