ਨਾਜਾਇਜ਼ ਸ਼ਰਾਬ ਦੀਆਂ 43 ਪੇਟੀਆਂ ਬਰਾਮਦ

ਨਾਜਾਇਜ਼ ਸ਼ਰਾਬ ਦੀਆਂ 43 ਪੇਟੀਆਂ ਬਰਾਮਦ

ਬਰਾਮਦ ਕੀਤੀਆਂ ਸ਼ਰਾਬ ਦੀਆਂ ਪੇਟੀਆਂ ਅਤੇ ਮੁਲਜ਼ਮ ਨਾਲ ਪੁਲੀਸ ਪਾਰਟੀ।

ਐੱਨਪੀ ਧਵਨ

ਪਠਾਨਕੋਟ, 22 ਜਨਵਰੀ

ਪਿੰਡ ਮਿਰਜ਼ਾਪੁਰ ਵਿੱਚ ਯੂਬੀਡੀਸੀ ਨਹਿਰ ਦੇ ਕਿਨਾਰੇ ਇੱਕ ਡੇਰੇ ਤੋਂ ਸੁਜਾਨਪੁਰ ਪੁਲੀਸ ਨੇ 43 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਦਰਸ਼ਨ ਸਿੰਘ ਵਾਸੀ ਆਬਾਦੀ ਹਾਜੀਪੁਰ ਪਿੰਡ ਮਿਰਜ਼ਾਪੁਰ ਦੇ ਰੂਪ ਵਿੱਚ ਹੋਈ ਹੈ। ਉਸ ਖਿਲਾਫ਼ ਸੁਜਾਨਪੁਰ ਪੁਲੀਸ ਨੇ ਐਕਸਾਈਜ਼ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਮੰਗਲ ਸਿੰਘ ਅਤੇ ਸਬ-ਇੰਸਪੈਕਟਰ ਗੁਰਦੇਵ ਸਿੰਘ ਨੇ ਦੱਸਿਆ ਕਿ ਸੁਜਾਨਪੁਰ ਪੁਲੀਸ ਅਤੇ ਐਕਸਾਈਜ਼ ਵਿਭਾਗ ਦੀ ਈਟੀਓ ਨਰਿੰਦਰ ਕੌਰ ਦੀ ਟੀਮ ਵੱਲੋਂ ਛਾਪਾ ਮਾਰ ਕੇ 43 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹ ਸ਼ਰਾਬ ਕਿਸ ਰਾਜਸੀ ਆਗੂ ਦੀ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All