ਵਿਦੇਸ ਭੇਜਣ ਦਾ ਝਾਂਸਾ ਦੇ ਕੇ 5 ਲੱਖ 20 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ ਹੇਠ ਥਾਣਾ ਧਾਰੀਵਾਲ ਦੀ ਪੁਲੀਸ ਨੇ ਇਕ ਵਿਅਕਤੀ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਬੇਅੰਤ ਸਿੰਘ ਪੁੱਤਰ ਪਵਿੱਤਰ ਸਿੰਘ ਵਾਸੀ ਛੋਟੇਪੁਰ ਨੇ ਇਨਸਾਫ ਦੀ ਮੰਗ ਕਰਦਿਆਂ ਉੱਚ ਪੁਲੀਸ ਅਧਿਕਾਰੀਆਂ ਨੂੰ ਲਿਖਤੀ ਦਰਖਾਸਤ ਰਾਹੀਂ ਦੱਸਿਆ ਕਿ ਰਮਨਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਲੇਹਲ, ਥਾਣਾ ਧਾਰੀਵਾਲ ਨੇ ਉਸਨੂੰ ਨੂੰ ਵਿਦੇਸ ਜਾਰਜੀਆ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 5 ਲੱਖ 20 ਹਜਾਰ ਰੁਪਏ ਲੈ ਕੇ ਠੱਗੀ ਮਾਰੀ ਹੈ। ਥਾਣਾ ਧਾਰੀਵਾਲ ਦੇ ਮੁਖੀ ਇੰਸਪੈਕਟਰ ਹਰਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪ ਪੁਲੀਸ ਕਪਤਾਨ ਕਮਾਂਡ ਸੈਂਟਰ ਗੁਰਦਾਸਪੁਰ ਦੁਆਰਾ ਕਰਨ ਮਗਰੋਂ ਜ਼ਿਲ੍ਹਾ ਪੁਲੀਸ ਮੁਖੀ ਦੇ ਆਦੇਸ਼ਾਂ ਅਨੁਸਾਰ ਬੇਅੰਤ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਰਮਨਦੀਪ ਸਿੰਘ ਖ਼ਿਲਾਫ਼ ਧਾਰਾ 420 ਆਈਪੀਸੀ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।