ਸਪਾਂਸਰਸ਼ਿਪ ਸਕੀਮ ਹੇਠ ਹੁਣ ਤੱਕ 5475 ਬੱਚਿਆਂ ਨੂੰ ਮਿਲਿਆ ਲਾਭ : ਸੇਖਵਾਂ
‘ਆਪ’ ਦੇ ਸੂਬਾਈ ਜਨਰਲ ਸਕੱਤਰ ਤੇ ਹਲਕਾ ਕਾਦੀਆਂ ਤੋਂ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।...
Advertisement
‘ਆਪ’ ਦੇ ਸੂਬਾਈ ਜਨਰਲ ਸਕੱਤਰ ਤੇ ਹਲਕਾ ਕਾਦੀਆਂ ਤੋਂ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਪਾਂਸਰਸ਼ਿਪ ਸਕੀਮ ਹੇਠ ਆਰਥਿਕ ਤੌਰ ’ਤੇ ਕਮਜ਼ੋਰ, ਬੇਸਹਾਰਾ ਤੇ ਅਨਾਥ ਬੱਚਿਆਂ ਨੂੰ 4 ਹਜ਼ਾਰ ਰੁਪਏ ਪ੍ਰਤੀ ਬੱਚਾ ਪ੍ਰਤੀ ਮਹੀਨਾ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ। ਸੇਖਵਾਂ ਨੇ ਦੱਸਿਆ ਕਿ ਇਹ ਸਹਾਇਤਾ ਬੱਚਿਆਂ ਨੂੰ 18 ਸਾਲ ਦੀ ਉਮਰ ਤੱਕ ਦਿੱਤੀ ਜਾਂਦੀ ਹੈ ਅਤੇ ਹੁਣ ਤੱਕ ਕੁੱਲ 5475 ਬੱਚਿਆਂ ਨੂੰ ਇਸ ਯੋਜਨਾ ਦਾ ਲਾਭ ਮਿਲ ਚੁੱਕਾ ਹੈ। ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਹਰ ਬੱਚਾ ਪੜ੍ਹ-ਲਿਖ ਕੇ ਆਤਮ-ਨਿਰਭਰ ਬਣੇ।
Advertisement
Advertisement
×