ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵੈਟਰਨਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਲਈ 59 ਲੱਖ ਜਾਰੀ: ਕਟਾਰੂਚੱਕ

ਵਿਧਾਨ ਸਭਾ ਹਲਕਾ ਭੋਆ ਵਿੱਚ ਵੈਟਰਨਰੀ ਹਸਪਤਾਲਾਂ ਅਤੇ ਸਿਵਲ ਡਿਸਪੈਂਸਰੀਆਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ 59 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਰਦਿਆਂ ਕਿਹਾ ਕਿ ਸਰਕਾਰ ਨੇ ਰਾਜਪਰੂਾ ਪਿੰਡ ਦੀ ਵੈਟਰਨਰੀ...
Advertisement
ਵਿਧਾਨ ਸਭਾ ਹਲਕਾ ਭੋਆ ਵਿੱਚ ਵੈਟਰਨਰੀ ਹਸਪਤਾਲਾਂ ਅਤੇ ਸਿਵਲ ਡਿਸਪੈਂਸਰੀਆਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ 59 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਰਦਿਆਂ ਕਿਹਾ ਕਿ ਸਰਕਾਰ ਨੇ ਰਾਜਪਰੂਾ ਪਿੰਡ ਦੀ ਵੈਟਰਨਰੀ ਡਿਸਪੈਂਸਰੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ 17 ਲੱਖ ਰੁਪਏ ਅਤੇ ਤਾਰਾਗੜ੍ਹ ਪਿੰਡ ਵਿੱਚ ਵੈਟਰਨਰੀ ਹਸਪਤਾਲ ਲਈ 42 ਲੱਖ ਰੁਪਏ ਜਾਰੀ ਕੀਤੇ ਹਨ। ਇਹ ਰਾਸ਼ੀ ਡਿਸਪੈਂਸਰੀਆਂ ਦੀ ਇਮਾਰਤ ਦੇ ਸੁਧਾਰ, ਉਪਕਰਨਾਂ, ਦਵਾਈਆਂ ਅਤੇ ਪਸ਼ੂ ਇਲਾਜ ਸਹੂਲਤਾਂ ਨੂੰ ਬਿਹਤਰ ਬਣਾਉਣ ’ਤੇ ਖਰਚ ਕੀਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਕਿਸਾਨ ਸੂਬੇ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਲਈ ਪਸ਼ੂ ਸਿਹਤ ਸੇਵਾਵਾਂ ਦਾ ਮਜ਼ਬੂਤ ​​ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਸ਼ੂ ਹਸਪਤਾਲਾਂ ਵਿੱਚ ਸੁਧਾਰ ਹੋਣ ਨਾਲ ਜਿੱਥੇ ਪਸ਼ੂਆਂ ਦੀਆਂ ਬਿਮਾਰੀਆਂ ’ਤੇ ਕਾਬੂ ਪਾਇਆ ਜਾ ਸਕੇਗਾ, ਉੱਥੇ ਹੀ ਦੁੱਧ ਉਤਪਾਦਨ ਅਤੇ ਪਸ਼ੂਆਂ ਦੀ ਸਿਹਤ ਵਿੱਚ ਵੀ ਵੱਡਾ ਸੁਧਾਰ ਹੋਵੇਗਾ। 

Advertisement
Advertisement
Show comments