ਸਕੂਲ ’ਚ 76ਵੀਂਆਂ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ
ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿੱਚ 76ਵੀਂਆਂ ਜ਼ਿਲ੍ਹਾ ਪੱਧਰੀ ਵੁਸੂ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਦਾ ਉਦਘਾਟਨ ਸਾਬਕਾ ਸਰਪੰਚ ਮਨਜੀਤ ਸਿੰਘ ਮੂਲਿਆਂਵਾਲ ਨੇ ਕੀਤਾ। ਡਾਇਰੈਕਟਰ ਅਮਰਜੀਤ ਸਿੰਘ ਚਾਹਲ ਸਕੱਤਰ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਕਿਰਨ ਕੇਸਰ ਦੇ ਪ੍ਰਬੰਧਾਂ ਹੇਠ...
Advertisement
ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿੱਚ 76ਵੀਂਆਂ ਜ਼ਿਲ੍ਹਾ ਪੱਧਰੀ ਵੁਸੂ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਦਾ ਉਦਘਾਟਨ ਸਾਬਕਾ ਸਰਪੰਚ ਮਨਜੀਤ ਸਿੰਘ ਮੂਲਿਆਂਵਾਲ ਨੇ ਕੀਤਾ। ਡਾਇਰੈਕਟਰ ਅਮਰਜੀਤ ਸਿੰਘ ਚਾਹਲ ਸਕੱਤਰ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਕਿਰਨ ਕੇਸਰ ਦੇ ਪ੍ਰਬੰਧਾਂ ਹੇਠ ਹੋਈਆਂ ਖੇਡਾਂ ’ਚ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ। ਮੁੱਖ ਮਹਿਮਾਨ ਜ਼ਿਲ੍ਹਾ ਸਪੋਰਟਸ ਕੋ-ਆਰਡੀਨੇਟਰ ਸ੍ਰੀਮਤੀ ਅਨੀਤਾ ਅਤੇ ਸੁਪਰਡੈਂਟ ਪ੍ਰਬੋਧ ਕੁਮਾਰ ਨੇ ਖੇਡਾਂ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਜ਼ੋਨਲ ਸੈਕੇਰਟਰੀ ਸੁਖਦੇਵ ਸਿੰਘ ਨੇ ਅਤੇ ਸੈਕਰਟਰੀ ਗੁਰਪ੍ਰੀਤ ਸਿੰਘ ਨੇ ਨਤੀਜਿਆਂ ਦਾ ਐਲਾਨ ਕੀਤਾ। ਅੰਤ ’ਚ ਰਾਜ ਪੱਧਰੀ ਖੇਡਾਂ ਲਈ ਖਿਡਾਰੀਆਂ ਦੀ ਚੋਣ ਕੀਤੀ ਅਤੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।
Advertisement
Advertisement
×