DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

8 New Sports Stadiums Inaugurated in Ajnala: ਸੂਬੇ ਵਿੱਚ 3,100 ਖੇਡ ਮੈਦਾਨ ਬਣਨਗੇ: ਧਾਲੀਵਾਲ

ਹਲਕਾ ਅਜਨਾਲਾ ਵਿੱਚ ਖੇਡ ਮੈਦਾਨਾਂ, ਹੈਲਥ ਐਂਡ ਵੈੱਲਨੈੱਸ ਕੇਂਦਰਾਂ ਦਾ ਉਦਘਾਟਨ

  • fb
  • twitter
  • whatsapp
  • whatsapp
featured-img featured-img
ਖੇਡ ਸਟੇਡੀਅਮ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ।
Advertisement

ਹਲਕਾ ਅਜਨਾਲਾ ਦੇ ਪਿੰਡਾਂ ਵਿੱਚ ਤਿਆਰ ਕੀਤੇ ਗਏ ਕਰੀਬ 8 ਖੇਡ ਸਟੇਡੀਅਮਾਂ ਦਾ ਉਦਘਾਟਨ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ। ਇਸ ਤੋਂ ਇਲਾਵਾ ਗੁੱਜਰਪੁਰਾ ਅਤੇ ਬਲੜਵਾਲ ਪਿੰਡਾਂ ਵਿੱਚ ਡਿਸਪੈਂਸਰੀਆਂ ਦੇ ਨਿਰਮਾਣ ਲਈ ਨੀਂਹ ਪੱਥਰ ਵੀ ਰੱਖੇ। ਇਸ ਮੌਕੇ ਵਿਧਾਇਕ ਸ੍ਰੀ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਜਨਾਲਾ ਹਲਕੇ ਲਈ ਕੁੱਲ 36 ਖੇਡ ਸਟੇਡੀਅਮ ਮਨਜ਼ੂਰ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਲਗਭਗ 30 ਸਟੇਡੀਅਮ ਮੁਕੰਮਲ ਹੋ ਚੁੱਕੇ ਹਨ ਜਦਕਿ ਬਾਕੀ ਦਾ ਕੰਮ ਵੀ ਮੁਕੰਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਪਿੰਡ ਸੈਂਸਰਾਂ ਕਲਾਂ, ਝੰਡੇਰ, ਖਤਰਾਏ ਕਲਾਂ, ਕਾਮਲਪੁਰਾ, ਚਮਿਆਰੀ, ਧਾਰੀਵਾਲ ਕਲੇਰ, ਗੁੱਜਰਪੁਰਾ, ਤਲਵੰਡੀ ਨਾਹਰ ’ਚ ਖੇਡ ਸਟੇਡੀਅਮ ਬਣ ਕੇ ਤਿਆਰ ਹੋਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3,100 ਤੋਂ ਵੱਧ ਖੇਡ ਮੈਦਾਨ ਵਿਕਸਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪਹਿਲੇ ਪੜਾਅ ਵਿੱਚ 255 ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ, ਜਦਕਿ ਅੱਜ 500 ਹੋਰ ਖੇਡ ਮੈਦਾਨ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ।

ਪਿੰਡ ਸਿੰਗੜੀਵਾਲ ’ਚ ਖੇਡ ਮੈਦਾਨ ਦਾ ਉਦਘਾਟਨ

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਪਿੰਡ ਸਿੰਗੜੀਵਾਲ ਵਿੱਚ ਨਵੇਂ ਬਣਾਏ ਗਏ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਜੇਲ੍ਹਾਂ, ਪਰਵਾਸੀ ਭਾਰਤੀ ਅਤੇ ਸੰਸਦੀ ਕੰਮ-ਕਾਜ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵਧੀਆ ਖੇਡ ਸਹੂਲਤਾਂ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈਣ ਅਤੇ ਆਪਣੇ ਪਿੰਡ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਖਿਡਾਰੀਆਂ ਨੂੰ ਕ੍ਰਿਕਟ ਅਤੇ ਵਾਲੀਬਾਲ ਦੀਆਂ ਕਿੱਟਾਂ ਵੀ ਵੰਡੀਆਂ ਗਈਆਂ।

Advertisement
Advertisement
×