ਹਰਪਾਲ ਸਿੰਘ ਨਾਗਰਾ
ਫਤਿਹਗੜ੍ਹ ਚੂੜੀਆਂ, 6 ਸਤੰਬਰ
ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਮੁਰੀਦਕੇ ਵਿੱਚ ਸਾਬਕਾ ਅਕਾਲੀ ਸਰਪੰਚ ਤੇ ਸਾਬਕਾ ਪੰਚਾਂ ਸਮੇਤ ਕਰੀਬ 85 ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਵੱਲੋਂ ‘ਆਪ’ ਵਿੱਚ ਸ਼ਾਮਿਲ ਹੋਏ ਆਗੂਆਂ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਬਲਬੀਰ ਪੰਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਹਮੇਸ਼ਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਜੋ ਗਾਰੰਟੀਆਂ ਤੇ ਵਾਅਦੇ ਕੀਤੇ ਗਏ ਸਨ, ‘ਆਪ’ ਸਰਕਾਰ ਬਣਦਿਆਂ ਹੀ ਕੁਝ ਮਹੀਨਿਆਂ ਵਿੱਚ ਹੀ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ ਤੇ ਛੇਤੀ ਹੀ ਵਿਕਾਸ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਆਪਸੀ ਭਾਈਚਾਰਾ ਬਣਾ ਕੇ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਸਰਪੰਚ ਮੁਰੀਦਕੇ , ਸਾਬਕਾ ਸਰਪੰਚ ਮੁਰੀਦਕੇ ਦਲਬੀਰ ਕੌਰ, ਰਛਪਾਲ ਸਿੰਘ, ਜਗੀਰ ਸਿੰਘ, ਤਰਸੇਮ ਸਿੰਘ, ਅਮਰਬੀਰ ਸਿੰਘ, ਸੋਨੂੰ ਸਿੰਘ, ਜੋਗਾ ਸਿੰਘ, ਹਰਪਾਲ ਸਿੰਘ, ਬਲਵਿੰਦਰ ਸਿੰਘ, ਸੁੱਚਾ ਸਿੰਘ, ਸੂਬਾ ਸਿੰਘ, ਹਰਵੰਤ ਸਿੰਘ, ਪੰਚ ਬੀਰ ਸਿੰਘ, ਸਤਨਾਮ ਸਿੰਘ, ਮੰਗਲ ਸਿੰਘ, ਗੱਜਣ ਸਿੰਘ, ਗੁਰਮੇਜ ਸਿੰਘ, ਗੁਰਮੀਤ ਸਿੰਘ, ਮੰਗਲ ਸਿੰਘ ਮੰਗਾ, ਸਰਬਜੀਤ ਸਿੰਘ,ਹਰਦੇਵ ਸਿੰਘ, ਕੁਲਦੀਪ ਸਿੰਘ, ਬਲਜਿੰਦਰ ਸਿੰਘ, ਬਿਕਰਮਜੀਤ ਸਿੰਘ, ਲਖਵਿੰਦਰ ਸਿੰਘ, ਕਰਤਾਰ ਸਿੰਘ, ਬਲਵਿੰਦਰ ਸਿੰਘ ਚੌਕੀਦਾਰ, ਜਸਵਿੰਦਰ ਸਿੰਘ, ਹਰਜੀਤ ਕੌਰ, ਪ੍ਰਭਜੀਤ ਕੌਰ, ਗੁਰਵਿੰਦਰ ਕੌਰ, ਰਾਜਵਿੰਦਰ ਕੌਰ, ਪ੍ਰਸਿੰਨ ਕੌਰ, ਬਲਜਿੰਦਰ ਕੌਰ, ਜਸਵਿੰਦਰ ਕੌਰ, ਸਰਬਜੀਤ ਕੌਰ ਅਤੇ ਪਰਮਜੀਤ ਕੌਰ ਦੇ ਪਰਿਵਾਰਕ ਮੈਂਬਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।