ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮਨਮੋਹਕ ਦੀਪਮਾਲਾ ਕੀਤੀ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮਨਮੋਹਕ ਦੀਪਮਾਲਾ ਕੀਤੀ

ਸੁਲਤਾਨਪੁਰ ਲੋਧੀ ਵਿੱਚ ਗੁਰੂ ਨਾਨਕ ਦੇਵ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਤਵਾਰ ਨੂੰ ਸਜਾਏ ਗਏ ਨਗਰ ਕੀਰਤਨ ਦੀ ਝਲਕ। -ਫੋਟੋ: ਮਲਕੀਅਤ ਸਿੰਘ

ਜਤਿੰਦਰ ਸਿੰਘ ਬਾਵਾ

ਸ੍ਰੀ ਗੋਇੰਦਵਾਲ ਸਾਹਿਬ, 29 ਨਵੰਬਰ

ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਭਾਈ ਨਿਹਾਲ ਸਿੰਘ ਵੱਲੋਂ ਅਰਦਾਸ ਉਪਰੰਤ ਨਗਰ ਕੀਰਤਨ ਨਗਰ ਦੀ ਆਰੰਭਤਾ ਹੋਈ। ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਆਰੰਭ ਹੋਏ ਅਲੌਕਿਕ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਜੁੜੀਆਂ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ। ਨਗਰ ਕੀਰਤਨ ਵਿੱਚ ਸ਼ਾਮਲ ਸ਼ਬਦ ਗਾਇਨ ਜਥੇ ਅਤੇ ਬੈਂਡ ਪਾਰਟੀਆਂ ਨਗਰ ਕੀਰਤਨ ਦੀਆਂ ਰੌਣਕਾਂ ਵਧਾ ਰਹੇ ਸਨ। ਨਗਰ ਕੀਰਤਨ ਦਾ ਮੁੱਖ ਬਾਜ਼ਾਰ ਵਿੱਚ ਪੁੱਜਣ ’ਤੇ ਸਮੂਹ ਦੁਕਾਨਦਾਰਾਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮਨਮੋਹਕ ਦੀਪਮਾਲਾ ਅਤੇ ਅਲੌਕਿਕ ਆਤਿਸ਼ਬਾਜ਼ੀ ਕੀਤੀ ਗਈ।

ਸੁਲਤਾਨਪੁਰ ਲੋਧੀ ’ਚ ਸਜਾਏ ਨਗਰ ਕੀਰਤਨ ’ਚ ਹਿੱਸਾ ਲੈ ਰਹੇ ਨਿਹੰਗ ਸਿੰਘ।

ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਪਿੰਡ ਕਲੇਰ ਖੁਰਦ ਵਿੱਚ ਗੁਰੂ ਨਾਨਕ ਦੇਵ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਆਰੰਭਕ ਸਥਾਨ ’ਤੇ ਸਮਾਪਤ ਹੋਇਆ। ਇਸੇ ਤਰ੍ਹਾਂ ਪਿੰਡ ਸੰਧਵਾਂ ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਤੋਂ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ।

ਚੋਹਲਾ ਸਾਹਿਬ (ਪੱਤਰ ਪ੍ਰੇਰਕ): ਇਤਿਹਾਸਕ ਨਗਰ ਚੋਹਲਾ ਸਾਹਿਬ ਵਿੱਚ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਦੀ ਦਰਸ਼ਨੀ ਡਿਉਢੀ ਤੋਂ ਪੰਜ ਪਿਆਰਿਆਂ ਦੀ ਅਗਵਾਈ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਨਗਰ ਚੋਹਲਾ ਸਾਹਿਬ ਦੀਆਂ ਗਲੀਆਂ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ਼ਾਮ ਵੇਲੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਪੁੱਜਕੇ ਸਮਾਪਤ ਹੋਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All